ਜ਼ਿਲ੍ਹਾ ਮੁਕਤਸਰ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਫਕਰਸਰ ਵਿੱਚ ਮੰਗਲਵਾਰ ਸਵੇਰੇ ਇੱਕ ਭਰਾ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਦਿੱਤਾ। ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਅੰਜੂ (16) ਵਜੋਂ ਦੱਸੀ ਜਾ ਰਹੀ ਹੈ। ਮੁੰਡੇ ਵੱਲੋਂ ਕੀਤੇ ਗਏ ਇਸ ਕਾਰੇ ਨਾਲ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ।
ਮ੍ਰਿਤਕ ਦੇ ਵੱਡੇ ਭਰਾ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਆਪਣੀ ਭੈਣ ਦਾ ਕਤਲ ਕਰ ਦਿੱਤਾ। ਕੁਲਵਿੰਦਰ ਨੇ ਆਪਣੀ ਭੈਣ ‘ਤੇ ਕਾਪੇ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : 19 ਸਾਲਾਂ ਮਗਰੋਂ ਆ ਰਿਹੈ ਟਾਟਾ ਦੀ ਕੰਪਨੀ ਦਾ IPO, ਸੇਬੀ ਨੇ ਦਿੱਤੀ ਮਨਜ਼ੂਰੀ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਮ੍ਰਿਤਕ ਉਸ ਦਾ ਵਿਆਹ ਕਿਸੇ ਮੁੰਡੇ ਨਾਲ ਕਰਵਾਉਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਰਿਵਾਰ ਖੇਤ ਵਿੱਚ ਝੋਨਾ ਲਾਉਣ ਗਿਆ ਹੋਇਆ ਸੀ।
ਕੁਲਵਿੰਦਰ ਸਿੰਘ ਨੇ ਇਸ ਵਾਰਦਾਤ ਨੂੰ ਪਿੱਛੇ ਤੋਂ ਅੰਜਾਮ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: