ਛੱਤੀਸਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਬੀਤੀ ਰਾਤ ਦੁਰਗ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਨਾਲ ਭਰੀ ਬੱਸ 50 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ 15 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਪੂਰੇ ਸੂਬੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਹ ਕਰਮਚਾਰੀ ਕੇਡੀਆ ਡਿਸਟਿਲਰੀ ਕੰਪਨੀ ਵਿੱਚ ਕੰਮ ਕਰਦੇ ਸਨ।
ਹਾਦਸੇ ਤੋਂ ਬਾਅਦ ਕੰਪਨੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਇਕ ਮੈਂਬਰ ਨੂੰ ਨੌਕਰੀ ਅਤੇ ਜ਼ਖਮੀਆਂ ਦਾ ਸਾਰਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਹੈ। ਪੀਐਮ ਮੋਦੀ ਅਤੇ ਸੂਬਾ ਪ੍ਰਧਾਨ ਵਿਸ਼ਨੂੰ ਦੇਵ ਸਾਈਂ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਕੁਮਹਾੜੀ ਦੇ ਖਾਪੜੀ ਰੋਡ ’ਤੇ ਮੁਰੁਮ ਖਾਨ ਨੇੜੇ ਵਾਪਰਿਆ ਹੈ। ਦੱਸ ਦੇਈਏ ਕਿ ਕੇਡੀਆ ਡਿਸਟਿਲਰੀ ਕੰਪਨੀ ਦੇ ਕਰਮਚਾਰੀ ਪਲਾਂਟ ਤੋਂ ਕੰਮ ਕਰਕੇ ਬੱਸ ਰਾਹੀਂ ਵਾਪਸ ਆ ਰਹੇ ਸਨ। ਇਸ ਦੌਰਾਨ ਬੱਸ ਬੇਕਾਬੂ ਹੋ ਕੇ 50 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਬੱਸ ਵਿੱਚ 40 ਮੁਲਾਜ਼ਮ ਸਵਾਰ ਸਨ। ਹਾਦਸੇ ਤੋਂ ਬਾਅਦ ਸੀਐਮ ਵਿਸ਼ਨੂੰ ਦੇਵ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।
ਹਾਦਸੇ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਛੱਤੀਸਗੜ੍ਹ ਦੇ ਦੁਰਗ ਵਿੱਚ ਵਾਪਰਿਆ ਬੱਸ ਹਾਦਸਾ ਬਹੁਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਦੇ ਨਾਲ-ਨਾਲ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ‘ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ‘ਚ ਲੱਗਾ ਹੋਇਆ ਹੈ।
ਪੀਐਮ ਮੋਦੀ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਵੀ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਦੁਰਗ ਦੇ ਕੁਮਹਾਰੀ ਨੇੜੇ ਇਕ ਨਿੱਜੀ ਕੰਪਨੀ ਦੀ ਕਰਮਚਾਰੀਆਂ ਨਾਲ ਭਰੀ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ। ਇਸ ਹਾਦਸੇ ‘ਚ 11 ਕਰਮਚਾਰੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਬਲ ਬਖਸ਼ਣ, ਹਾਦਸੇ ਵਿੱਚ ਜ਼ਖਮੀ ਹੋਏ ਕਰਮਚਾਰੀਆਂ ਦੇ ਇਲਾਜ ਲਈ ਯੋਗ ਪ੍ਰਬੰਧ ਕੀਤੇ ਜਾਣ, ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ : CM ਮਾਨ ਤੇ ਸੰਜੇ ਸਿੰਘ ਅੱਜ ਨਹੀਂ ਮਿਲਣਗੇ ਕੇਜਰੀਵਾਲ ਨੂੰ, ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਾਨਕ ਮੀਟਿੰਗ ਰੱਦ
ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਬੱਸ ਨੂੰ ਅਜੇ ਤੱਕ ਖੱਡ ਵਿੱਚੋਂ ਬਾਹਰ ਨਹੀਂ ਕੱਢਿਆ ਗਿਆ। ਐਸਡੀਆਰਐਫ ਦੇ 55 ਬਚਾਅ ਦਲ ਦੇ ਕਰਮਚਾਰੀਆਂ ਦਾ ਇੱਕ ਸਮੂਹ ਅੱਜ ਬੱਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੱਸ ਨੂੰ ਕੱਢਣ ਲਈ ਹਾਈ ਪਾਵਰ ਹਾਈਡਰਾ ਕਰੇਨ ਬੁਲਾਈ ਗਈ ਹੈ।
ਹਾਦਸੇ ‘ਚ ਜ਼ਖਮੀ ਹੋਏ 10 ਲੋਕਾਂ ਦਾ ਰਾਏਪੁਰ ਏਮਜ਼ ‘ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ 10 ਵਿੱਚੋਂ 6 ਔਰਤਾਂ ਅਤੇ 4 ਮਰਦ ਮਰੀਜ਼ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਦਸੇ ‘ਚ ਜ਼ਖਮੀ ਹੋਏ 13 ਹੋਰ ਲੋਕਾਂ ਦਾ ਵੀ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: