ਪੰਜਾਬ ਵਿਚ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਬਠਿੰਡਾ ਵਿਖੇ ਵਾਪਰਿਆ ਜਿਥੇ ਇਕ ਬੱਸ ਬੇਕਾਬੂ ਹੋ ਕੇ ਨਾਲੇ ਵਿਚ ਡਿੱਗ ਗਈ। ਜਿਸ ਵਿਚ ਡਰਾਈਵਰ ਸਣੇ 8 ਲੋਕਾਂ ਦੀ ਮੌਤ ਹੋ ਗਏ ਜਦੋਂ ਕਿ 24 ਤੋਂ ਵੱਧ ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਹਾਦਸਾ ਜੀਵਨ ਸਿੰਘ ਵਾਲਾ ਪਿੰਡ ਨੇੜੇ ਹੋਇਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿਚ 50 ਦੇ ਲਗਭਗ ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ NDRF ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।
ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਘਟਨਾ ਦੇ ਬਾਅਦ ਉਥੇ ਆਸ-ਪਾਸ ਰਹਿੰਦੇ ਲੋਕਾਂ ਨੇ ਪੁਲਿਸ ਦੀ ਬਹੁਤ ਮਦਦ ਕੀਤੀ। ਬੱਸ ਅਚਾਨਕ ਬੇਕਾਬੂ ਹੋ ਕੇ ਨਾਲੇ ਵਿਚ ਪਲਟ ਗਈ। ਇਸ ਦੇ ਬਾਅਦ ਬੱਸ ਵਿਚ ਸਵਾਰ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਪੈਣ ਨਾਲ ਬਦਲਿਆ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, 3 ਦਿਨ ਸੰਘਣੀ ਧੁੰਦ ਦਾ ਅਲਰਟ
ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਲਵੰਡੀ ਸਾਬੋ ਹਸਪਤਾਲ ਪਹੁੰਚਾਇਆ ਗਿਆ। ਇਥੇ ਡਾਕਟਰਾਂ ਨੇ ਇਲਾਜ ਦੇ ਬਾਅਦ ਕੁਝ ਲੋਕਾਂ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। 5 ਲੋਕਾਂ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 3 ਲੋਕਾਂ ਦੀ ਹਸਪਤਾਲ ਵਿਚ ਮੌਤ ਹੋਈ ਹੈ ਤੇ ਬੱਸ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: