ਬਠਿੰਡਾ ਦੇ ਤਲਵੰਡੀ ਸਾਬੋ ਵਿਚ ਇਕ ਤੇਜ਼ ਰਫਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਮੁਲਜ਼ਮ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਗੁਰਦੀਪ ਸਿੰਘ ਨੇ ਦੱਸਿਆ ਕਿ ਉਸਦਾ 30 ਸਾਲਾ ਬੇਟਾ ਲਖਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਲਵੰਡੀ ਸਾਬੋ ਆ ਰਿਹਾ ਸੀ।ਇਸ ਦੌਰਾਨ ਪਿੰਡ ਲਹਿਰੀ ਵਾਸੀ ਮੁਲਜ਼ਮ ਰਾਜਦੀਪ ਸਿੰਘ ਤੇਜ ਰਫਤਾਰ ਨਾਲ ਬੱਸ ਲੈਕੇ ਆਇਆ ਤੇ ਉਸਦੇ ਮੁੰਡੇ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਸ ਦੇ ਪੁੱਤਰ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਮੁਲਜ਼ਮ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: