ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ 3.0 ਦਾ ਪਹਿਲਾ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲੀ ਨੌਕਰੀ ਕਰਨ ਵਾਲਿਆਂ ਨੂੰ ਤੋਹਫਾ ਦਿੱਤਾ ਹੈ। ਵਿੱਤ ਮੰਤਰੀ ਨੇ ਬਜਟ ਦੌਰਾਨ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਦੇ ਅਨੁਸਾਰ, EPFO ਵਿੱਚ ਪਹਿਲੀ ਵਾਰ ਨਾਮਜ਼ਦਗੀ ਕਰਨ ਵਾਲੇ ਲੋਕਾਂ ਨੂੰ ਸਰਕਾਰ ਤੋਂ ਇੱਕ ਮਹੀਨੇ ਦੀ 15,000 ਰੁਪਏ ਤੱਕ ਦੀ ਤਨਖਾਹ ਮਿਲੇਗੀ। ਇਹ ਤਨਖਾਹ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਦਿੱਤੀ ਜਾਵੇਗੀ।
ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੈਕੇਜ ਦੇ ਤਹਿਤ ਰੋਜ਼ਗਾਰ ਨਾਲ ਸਬੰਧਤ ਹੁਨਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਸਕੀਮਾਂ EPFO ਵਿੱਚ ਨਾਮਜ਼ਦਗੀ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ। ਕੇਂਦਰ ਸਰਕਾਰ ਪਹਿਲੀ ਵਾਰ ਕੰਮ ਕਰ ਰਹੇ ਮੁਲਾਜ਼ਮਾਂ ਵੱਲ ਧਿਆਨ ਦੇਵੇਗੀ। ਸਾਰੇ ਰਸਮੀ ਖੇਤਰਾਂ ਵਿੱਚ ਕਾਰਜ ਬਲ ਦਾ ਹਿੱਸਾ ਬਣਨ ‘ਤੇ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ। ਜਿਸ ਦੀ ਤਨਖਾਹ 1 ਲੱਖ ਰੁਪਏ ਪ੍ਰਤੀ ਮਹੀਨਾ ਹੈ, ਉਸ ਨੂੰ ਇਹ ਲਾਭ ਮਿਲੇਗਾ।
ਦੱਸ ਦੇਈਏ ਕਿ ਵਿੱਤ ਮੰਤਰੀ ਸੀਤਾਰਮਨ ਦੁਆਰਾ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ। ਇਸ ਸਕੀਮ ਦਾ ਲਾਭ ਲੈਣ ਲਈ ਵਿਅਕਤੀ ਦੀ ਆਮਦਨ 1 ਲੱਖ ਰੁਪਏ ਤੱਕ ਹੋਣੀ ਚਾਹੀਦੀ ਹੈ। ਸੰਖੇਪ ਵਿੱਚ, ਜੋ ਨੌਜਵਾਨ ਪਹਿਲੀ ਵਾਰ ਨੌਕਰੀ ਪ੍ਰਾਪਤ ਕਰਦੇ ਹਨ ਅਤੇ EPFO ਵਿੱਚ ਰਜਿਸਟਰ ਕਰਦੇ ਹਨ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਸਕੀਮ ਨਾਲ ਸਬੰਧਤ ਹੋਰ ਜਾਣਕਾਰੀ ਵਿੱਤ ਮੰਤਰਾਲੇ ਵੱਲੋਂ ਜਲਦੀ ਹੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਜਟ 2024: ਵਿੱਤ ਮੰਤਰੀ ਵੱਲੋਂ ਕਿਸਾਨਾਂ ਲਈ ਵੱਡੇ ਐਲਾਨ, ਖੇਤੀਬਾੜੀ ਸੈਕਟਰ ਲਈ 1.52 ਲੱਖ ਕਰੋੜ ਰੁ: ਦਾ ਪ੍ਰਬੰਧ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪਹਿਲੀ ਤਨਖਾਹ ਦੇ 15,000 ਰੁਪਏ ਡੀਬੀਟੀ ਰਾਹੀਂ ਸਿੱਧੇ ਨੌਜਵਾਨਾਂ ਦੇ ਖਾਤਿਆਂ ਵਿੱਚ ਜਾਣਗੇ। ਹਾਲਾਂਕਿ ਨੌਜਵਾਨਾਂ ਨੂੰ ਇਹ ਰਕਮ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਇਹ ਸਕੀਮ ‘ਪ੍ਰਧਾਨ ਮੰਤਰੀ ਪੈਕੇਜ: ਰੁਜ਼ਗਾਰ ਲਿੰਕਡ ਇਨਸੈਂਟਿਵਜ਼’ ਸਕੀਮ ਦਾ ਹਿੱਸਾ ਹੈ।
ਵੀਡੀਓ ਲਈ ਕਲਿੱਕ ਕਰੋ -: