ਵਾਹਨਾਂ ਦਾ ਈਂਧਨ ਯਾਨੀ ਕਿ ATF 4.2 ਫੀਸਦੀ ਮਹਿੰਗਾ ਹੋ ਗਿਆ ਹੈ । ਦੱਸ ਦੇਈਏ ਕਿ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਚਕਾਰ ATF ਦੀਆਂ ਕੀਮਤਾਂ ਵਿੱਚ ਮਹੀਨੇ ਵਿੱਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵਾਹਨਾਂ ਦੇ ਈਂਧਨ ਯਾਨੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 72ਵੇਂ ਦਿਨ ਕੋਈ ਬਦਲਾਅ ਨਹੀਂ ਹੋਇਆ ਹੈ । ਪੈਟਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ATF ਦੀਆਂ ਕੀਮਤਾਂ 3,232.87 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ 4.25 ਫੀਸਦੀ ਵਧ ਕੇ 79,294.91 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਜਨਵਰੀ ਨੂੰ ਜਹਾਜ਼ ਈਂਧਨ ਦੀ ਕੀਮਤ 2,039.63 ਰੁਪਏ ਪ੍ਰਤੀ ਕਿਲੋਲੀਟਰ ਜਾਂ 2.75 ਫੀਸਦੀ ਵਧ ਕੇ 76,062.04 ਰੁਪਏ ਪ੍ਰਤੀ ਕਿਲੋਲੀਟਰ ‘ਤੇ ਪਹੁੰਚ ਗਈ ਸੀ। ਇਸ ਤੋਂ ਪਹਿਲਾਂ ਦਸੰਬਰ ਵਿੱਚ ATF ਦੀਆਂ ਕੀਮਤਾਂ ਵਿੱਚ ਦੋ ਵਾਰ ਕਟੌਤੀ ਕੀਤੀ ਗਈ ਸੀ। ਉਸ ਸਮੇਂ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਦਾ ਕਹਿਰ, ਇੱਕ ਦਿਨ ‘ਚ 6883 ਨਵੇਂ ਮਾਮਲੇ, 22 ਲੋਕਾਂ ਦੀ ਹੋਈ ਮੌਤ
ਗੌਰਤਲਬ ਹੈ ਕਿ ਇਸ ਸਮੇਂ ਦਿੱਲੀ ਵਿੱਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਪਹਿਲਾਂ ਦੇਸ਼ ਭਰ ਵਿੱਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਸਨ ।
ਵੀਡੀਓ ਲਈ ਕਲਿੱਕ ਕਰੋ -: