Airtel ਯੂਜ਼ਰਸ ਨੂੰ ਅੱਜ ਸਵੇਰ ਤੋਂ ਹੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਏਅਰਟੈੱਲ ਦੀ ਬ੍ਰਾਡਬੈਂਡ ਅਤੇ ਮੋਬਾਈਲ ਸੇਵਾ ਡਾਊਨ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਏਅਰਟੈੱਲ ਯੂਜ਼ਰਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੋਬਾਇਲ ਇੰਟਰਨੈੱਟ ਅਤੇ ਕਾਲਿੰਗ ਵਿੱਚ ਦਿੱਕਤ ਆ ਰਹੀ ਹੈ। ਦੇਸ਼ ਭਰ ਵਿੱਚ ਕਈ ਯੂਜ਼ਰਸ ਇਸ ਬਾਰੇ ਸ਼ਿਕਾਇਤ ਕਰ ਰਹੇ ਹਨ। ਏਅਰਟੈੱਲ ਯੂਜ਼ਰਸ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇਸ ਬਾਰੇ ਲਗਾਤਾਰ ਸ਼ਿਕਾਇਤ ਕਰ ਰਹੇ ਹਨ। ਜਿਸ ਕਾਰਨ ਕੁਝ ਹੀ ਸਮੇਂ ਵਿੱਚਟਵਿੱਟਰ ‘ਤੇ #AirtelDown ਟ੍ਰੈਂਡ ਕਰਨ ਲੱਗ ਗਿਆ।
ਦੱਸਿਆ ਜਾ ਰਿਹਾ ਹੈ ਕਿ ਏਅਰਟੈੱਲ ਇੰਟਰਨੈੱਟ ਵਿੱਚ ਸ਼ੁੱਕਰਵਾਰ ਸਵੇਰੇ 11:30 ਵਜੇ ਤੋਂ ਹੀ ਪਰੇਸ਼ਾਨੀ ਹੋ ਰਹੀ ਹੈ । ਕਈ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਲਗਾਤਾਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਊਨ ਡਿਟੈਕਟਰ ਨੇ ਰਿਪੋਰਟ ਦਿੱਤੀ ਕਿ ਆਊਟੇਜ ਨੇ ਭਾਰਤ ਦੇ ਕਈ ਵੱਡੇ ਸ਼ਹਿਰਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਨ੍ਹਾਂ ਵਿੱਚ ਦਿੱਲੀ, ਮੁੰਬਈ, ਬੈਂਗਲੁਰੂ, ਹੈਦਰਾਬਾਦ, ਅਹਿਮਦਾਬਾਦ, ਜੈਪੁਰ, ਕੋਲਕਾਤਾ ਅਤੇ ਹੋਰ ਬਹੁਤ ਸਾਰੇ ਰਾਜ ਸ਼ਾਮਿਲ ਹਨ।
ਇਹ ਵੀ ਪੜ੍ਹੋ: ਅੱਜ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਤੇ ਧੀ, ਧੂਰੀ ‘ਚ ਭਗਵੰਤ ਮਾਨ ਲਈ ਕਰਨਗੇ ਚੋਣ ਪ੍ਰਚਾਰ
ਇਸ ਸਬੰਧੀ Airtel ਨੇ ਇਹ ਵੀ ਕਿਹਾ ਹੈ ਕਿ ਨੈੱਟਵਰਕ ਵਿੱਚ ਕੁਝ ਸਮੱਸਿਆ ਕਾਰਨ ਯੂਜ਼ਰਸ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਸਮੱਸਿਆ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਸਮੱਸਿਆ ਨਾਲ ਜੂਝ ਰਹੇ ਸੈਂਕੜੇ ਉਪਭੋਗਤਾਵਾਂ ਨੇ ਟਵਿੱਟਰ ਰਾਹੀਂ ਆਪਣੀ ਸ਼ਿਕਾਇਤ ਅੱਗੇ ਰੱਖੀ ਹੈ। ਕੁਝ ਉਪਭੋਗਤਾਵਾਂ ਦਾ ਕਹਿਣਾ ਹੈ ਕਿ ਉਹ ਏਅਰਟੈੱਲ ਐਪ ਦੀ ਵਰਤੋਂ ਕਰਨ ਦੇ ਯੋਗ ਵੀ ਨਹੀਂ ਹਨ। ਆਊਟੇਜ ਤੋਂ ਬਾਅਦ ਲੋਕ ਟਵਿਟਰ ‘ਤੇ ਮੀਮਜ਼ ਰਾਹੀਂ ਕੰਪਨੀ ਦਾ ਮਜ਼ਾਕ ਉਡਾ ਰਹੇ ਹਨ।
ਦੱਸ ਦੇਈਏ ਕਿ ਏਅਰਟੈੱਲ ਨੇ ਬੀਤੇ ਦਿਨ ਹੀ ਆਪਣਾ ਵੀਡੀਓ ਸਟ੍ਰੀਮਿੰਗ ਪਲੇਟਫਾਰਮ Airtel Xstream Premium ਲਾਂਚ ਕੀਤਾ ਸੀ। ਨਵੇਂ ਪਲੇਟਫਾਰਮ ‘ਤੇ ਇੱਕ ਐਪ ਵਿੱਚ 15 ਭਾਰਤੀ ਅਤੇ ਵਿਦੇਸ਼ੀ OTT ਦੇਖਣ ਦੀ ਸਹੂਲਤ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: