ਸਾਲ 2023 ਦੀ ਸ਼ੁਰੂਆਤ ਹੁੰਦਿਆਂ ਹੀ ਈ-ਕਾਮਰਸ ਕੰਪਨੀ Amazon ਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਕੰਪਨੀ 18 ਹਜ਼ਾਰ ਕਰਮਚਾਰੀਆਂ ਨੂੰ ਕੰਪਨੀ ਤੋਂ ਬਾਹਰ ਦਾ ਰਸਤਾ ਦਿਖਾਉਣ ਵਾਲੀ ਹੈ ਅਤੇ ਹੁਣ ਖਬਰਾਂ ਆ ਰਹੀਆਂ ਹਨ ਕਿ ਐਮਾਜ਼ੋਨ ਕੰਪਨੀ ਦੇ ਵਾਰਨ ਐਕਟ ਦੇ ਤਹਿਤ ਕਰੀਬ 2300 ਕਰਮਚਾਰੀਆਂ ਨੂੰ ਵਾਰਨਿੰਗ ਨੋਟਿਸ ਮਿਲ ਗਿਆ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਅਮਰੀਕਾ ਤੋਂ ਇਲਾਵਾ ਕੋਸਟਾ ਰੀਕਾ ਅਤੇ ਕੈਨੇਡਾ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ‘ਤੇ ਗਾਜ ਡਿੱਗਣ ਵਾਲੀ ਹੈ।
ਕੰਪਨੀ ਦੇ ਸੀਈਓ ਐਂਡੀ ਜੱਸੀ ਨੇ ਜਿਵੇਂ ਕਿ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ 18 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਨੌਕਰੀ ‘ਤੇ ਤਲਵਾਰ ਲਟਕ ਰਹੀ ਹੈ। ਇਸ ਦਾ ਅਸਰ ਜਨਵਰੀ 2023 ਦੇ ਪਹਿਲੇ ਹਫਤੇ ਵਿੱਚ ਦੇਖਣ ਨੂੰ ਮਿਲਿਆ, ਜਦੋਂ ਕੰਪਨੀ ਨੇ ਲਗਭਗ 8 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਕਰਦੇ ਹੋਏ ਕਰਮਚਾਰੀਆਂ ਦੀ ਗਿਣਤੀ ਵਿੱਚ 2 ਫੀਸਦੀ ਦੀ ਕਟੌਤੀ ਕਰ ਦਿੱਤੀ ਸੀ। ਜਿਵੇਂ ਕਿ ਕੰਪਨੀ ਦੇ ਸੀਈਓ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ 18 ਹਜ਼ਾਰ ਲੋਕ ਆਪਣੀ ਨੌਕਰੀ ਗੁਆ ਦੇਣਗੇ । ਜਨਵਰੀ ਦੇ ਪਹਿਲੇ ਹਫ਼ਤੇ 8 ਹਜ਼ਾਰ ਕਰਮਚਾਰੀਆਂ ਦੀ ਛਾਂਟੀ ਤੋਂ ਬਾਅਦ ਵੀ ਛਾਂਟੀ ਦੀ ਲਹਿਰ ਜਾਰੀ ਹੈ, ਸੰਭਾਵਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕੰਪਨੀ ਵਿੱਚ ਕੰਮ ਕਰਦੇ ਹੋਰ ਲੋਕਾਂ ਦੀ ਨੌਕਰੀ ‘ਤੇ ਗਾਜ ਡਿੱਗ ਸਕਦੀ ਹੈ।
ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ
ਦੁਨੀਆ ਭਰ ਦੀਆਂ ਵੱਡੀਆਂ ਤਕਨੀਕੀ ਕੰਪਨੀਆਂ ਇੱਕ-ਇੱਕ ਕਰਕੇ ਛਾਂਟੀ ਵਰਗੇ ਵੱਡੇ ਫੈਸਲੇ ਲੈ ਰਹੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਮਾਈਕ੍ਰੋਸਾਫਟ ਨੇ ਵੀ ਲਗਭਗ 11 ਹਜ਼ਾਰ ਲੋਕਾਂ ਨੂੰ ਕੰਪਨੀ ਤੋਂ ਕੱਢਣ ਦਾ ਫੈਸਲਾ ਕੀਤਾ ਹੈ । ਮਾਈਕ੍ਰੋਸਾਫਟ ਵਿੱਚ ਇਸ ਛਾਂਟੀ ਦਾ ਅਸਰ ਕੰਪਨੀ ਦੇ ਇੰਜਨੀਅਰਿੰਗ ਵਿਭਾਗ ‘ਤੇ ਪਵੇਗਾ, ਜਿਸਦਾ ਮਤਲਬ ਹੈ ਕਿ ਕੰਪਨੀ ਦੇ ਇਸ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਛਾਂਟੀ ਤੋਂ ਪ੍ਰਭਾਵਿਤ ਹੋਣਗੇ।
ਜ਼ਿਕਰਯੋਗ ਹੈ ਕਿ ਮਾਈਕ੍ਰੋਸਾਫਟ ਨੇ ਕੋਵਿਡ ਦੌਰਾਨ 36 ਫੀਸਦੀ ਲੋਕਾਂ ਨੂੰ ਨੌਕਰੀ ‘ਤੇ ਰੱਖਿਆ ਸੀ ਅਤੇ ਹੁਣ ਕੰਪਨੀ ਨੇ ਸਿਰਫ 5 ਫੀਸਦੀ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਵੱਡਾ ਫੈਸਲਾ ਲਿਆ ਹੈ। ਪਰ ਇਸ ਦੇ ਨਾਲ ਹੀ ਕੰਪਨੀ ਦੇ ਸੀਈਓ ਸੱਤਿਆ ਨਡੇਲਾ ਨੇ ਇਹ ਵੀ ਯਕੀਨੀ ਬਣਾਇਆ ਸੀ ਕਿ ਕੰਪਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਿਵੀਜ਼ਨ ਵਿੱਚ ਲੋਕਾਂ ਨੂੰ ਨੌਕਰੀ ‘ਤੇ ਰੱਖੇਗੀ । ਇਸ ਤੋਂ ਪਹਿਲਾਂ ਟਵਿੱਟਰ ਅਤੇ ਮੈਟਾ ਵਰਗੀਆਂ ਵੱਡੀਆਂ ਕੰਪਨੀਆਂ ਵੀ ਹਜ਼ਾਰਾਂ ਕਰਮਚਾਰੀਆਂ ਨੂੰ ਕੰਪਨੀ ਤੋਂ ਬਾਹਰ ਦਾ ਰਸਤਾ ਦਿਖਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: