ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦੇ ਨਾਲ ਹੀ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ’ ਤੇ ਹਨ। ਭਾਰਤੀ ਤੇਲ ਕੰਪਨੀਆਂ ਨੇ ਅੱਜ (02 ਅਕਤੂਬਰ, 2021) ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਘਰੇਲੂ ਬਾਜ਼ਾਰ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸ਼ਨੀਵਾਰ) ਡੀਜ਼ਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਦੋਂ ਕਿ ਪੈਟਰੋਲ 25 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਧੀਆਂ ਹਨ। ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 98.32 ਰੁਪਏ ਪਹੁੰਚ ਗਈ ਹੈ ਅਤੇ ਡੀਜਲ ਦੀ ਕੀਮਤ 90.20 ਰੁਪਏ ਹੋ ਗਈ ਹੈ।
ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 103.89 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੀ 93.18 ਰੁਪਏ ਹੈ। ਜਲੰਧਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਪੈਟਰੋਲ 103.21 ਅਤੇ ਡੀਜ਼ਲ 92.57 ਰੁਪਏ ਨੂੰ ਮਿਲ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 104.32 ਰੁਪਏ ਅਤੇ ਡੀਜ਼ਲ ਦੀ ਕੀਮਤ 93.58 ਰੁਪਏ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਪੈਟਰੋਲ 103.95 ਰੁਪਏ ਹੋ ਗਿਆ ਹੈ ਅਤੇ ਡੀਜ਼ਲ ਵਿੱਚ 93.25 ਰੁਪਏ ਮਿਲ ਰਿਹਾ ਹੈ। ਉੱਥੇ ਹੀ, ਪਟਿਆਲੇ ਵਿੱਚ ਅੱਜ ਪੈਟਰੋਲ ਦੀ ਕੀਮਤ 103.73 ਅਤੇ ਡੀਜਲ ਦੀ ਕੀਮਤ 93.03 ਰੁਪਏ ਹੋ ਗਈ ਹੈ।