ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਅਹਿਮ ਖਬਰ ਹੈ। 18 ਮਹੀਨਿਆਂ ਤੋਂ ਪੈਸਿਆਂ ਦੀ ਉਡੀਕ ਕਰ ਰਹੇ ਕਰਮਚਾਰੀਆਂ ਨੂੰ ਖੁਸ਼ਖਬਰੀ ਮਿਲ ਸਕਦੀ ਹੈ। ਡੀਏ ਦੇ ਬਕਾਏ ਬਾਰੇ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਫਿਲਹਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪਰ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰੀ ਮੁਲਾਜ਼ਮਾਂ ਨੂੰ ਡੀਏ ਦਾ ਬਕਾਇਆ ਨਵੇਂ ਵਿੱਤੀ ਸਾਲ ਤੋਂ ਪਹਿਲਾਂ ਮਿਲ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦੇ ਤਹਿਤ ਕਰਮਚਾਰੀਆਂ ਨੂੰ 2.18 ਲੱਖ ਤੱਕ ਦਾ ਲਾਭ ਮਿਲਣ ਵਾਲਾ ਹੈ।
ਅਸਲ ਵਿੱਚ 18 ਮਹੀਨਿਆਂ ਦੇ ਡੀਏ ਦੇ ਬਕਾਏ ਨੂੰ ਫਿਲਹਾਲ ਏਜੰਡੇ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ, ਪਰ ਉਮੀਦ ਹੈ ਕਿ ਇਸ ‘ਤੇ ਜਲਦੀ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸਰਕਾਰ ਨੇ ਹੁਣੇ ਹੀ ਜਨਵਰੀ 2020 ਤੋਂ ਜੂਨ 2021 ਤੱਕ ਦੇ ਬਕਾਏ ਦੇ ਭੁਗਤਾਨ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਇਸ ਬਿਆਨ ਨੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਰ ਦੂਜੇ ਪਾਸੇ ਹੋਲੀ ਦੇ ਮੌਕੇ ‘ਤੇ ਸਰਕਾਰ ਡੀਏ ‘ਚ ਵਾਧਾ ਕਰਕੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦੇ ਸਕਦੀ ਹੈ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੁਝ ਦਿਨ ਪਹਿਲਾਂ ਇਕ ਬਿਆਨ ਜਾਰੀ ਕਰਕੇ ਦੱਸਿਆ ਸੀ, ‘ਕੋਰੋਨਾ ਮਹਾਮਾਰੀ ਕਾਰਨ ਇਨ੍ਹਾਂ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਸਰਕਾਰ ਉਸ ਪੈਸੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰ ਸਕੇ। ਮਹਾਂਮਾਰੀ ਦੌਰਾਨ ਸਰਕਾਰ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: