Diesel becomes costlier: ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੇ ਮੋਰਚੇ ‘ਤੇ ਆਮ ਆਦਮੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਵਿੱਚ ਇੱਕ ਲੀਟਰ ਡੀਜ਼ਲ ਦੀ ਕੀਮਤ ਰਿਕਾਰਡ 82 ਰੁਪਏ ‘ਤੇ ਪਹੁੰਚ ਗਈ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਡੀਜ਼ਲ ਦੀ ਕੀਮਤ 81.94 ਰੁਪਏ ਹੋ ਗਈ ਹੈ । ਹਾਲਾਂਕਿ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 80.43 ਰੁਪਏ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 81.94 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ ।
ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਸਿਰਫ ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰ ਰਹੀਆਂ ਹਨ। ਜੇਕਰ ਪੈਟਰੋਲ ਦੀ ਗੱਲ ਕਰੀਏ ਤਾਂ ਪਿਛਲੇ 21 ਦਿਨਾਂ ਤੋਂ ਇਸ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਦੀ ਕੀਮਤ ਆਖਰੀ ਵਾਰ 29 ਜੂਨ ਨੂੰ ਵਧਾ ਦਿੱਤੀ ਗਈ ਸੀ। ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਹੁਣ ਰੋਜ਼ ਦੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ। ਮਾਲ ਢੁਆਈ ਦਾ ਕਿਰਾਇਆ ਵਧਣ ਨਾਲ ਫਲਾਂ ਅਤੇ ਸਬਜ਼ੀਆਂ ਦੀ ਕੀਮਤ ਵਿੱਚ ਵਾਧਾ ਹੋਣਾ ਤੈਅ ਹੈ। ਇਸ ਦੇ ਨਾਲ ਹੀ ਐਫਐਮਸੀਜੀ ਸਮਾਨ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।