Diesel price rise: ਨਵੀਂ ਦਿੱਲੀ: ਐਤਵਾਰ ਨੂੰ ਪੈਟਰੋਲ-ਡੀਜ਼ਲ ਦੇ ਮੋਰਚੇ ‘ਤੇ ਆਮ ਆਦਮੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦੇਸ਼ ਵਿੱਚ 12 ਦਿਨਾਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 16 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ । ਹਾਲਾਂਕਿ, ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਵਾਧੇ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ, ਪਰ ਡੀਜ਼ਲ ਦੇ ਇੱਕ ਲੀਟਰ ਲਈ ਹੁਣ ਤੁਹਾਨੂੰ 80.94 ਰੁਪਏ ਦੇਣੇ ਪੈਣਗੇ। ਸ਼ਨੀਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 80.78 ਰੁਪਏ ਪ੍ਰਤੀ ਲੀਟਰ ਸੀ ।
ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਮੁੰਬਈ, ਕੋਲਕਾਤਾ ਅਤੇ ਚੇੱਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 87.19, 82.10, 83.63 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹਨ, ਜਦਕਿ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 79.17, 76.05 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਦਰਅਸਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਪੈਟਰੋਲ-ਡੀਜ਼ਲ ਦੇ ਰੇਟ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਦੱਸ ਦੇਈਏ ਕਿ ਤੁਸੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 ‘ਤੇ ਅਤੇ BPCL ਖਪਤਕਾਰ RSP ਲਿਖ ਕੇ 9223112222 ਨੰਬਰ ‘ਤੇ ਭੇਜ ਜਾਣਕਾਰੀ ਹਾਸਿਲ ਕਰ ਸਕਦੇ ਹੋ । ਉੱਥੇ ਹੀ HPCL ਉਪਭੋਗਤਾ HPPrice ਲਿਖ ਕੇ 9222201122 ‘ਤੇ ਭੇਜ ਕੇ ਕੀਮਤ ਨੂੰ ਜਾਣ ਸਕਦੇ ਹਨ।