ਟੇਸਲਾ ਦੇ CEO ਐਲੋਨ ਮਸਕ ਇਕ ਵਾਰ ਫਿਰ ਮੁਸੀਬਤ ‘ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਐਲੋਨ ਮਸਕ ਨੂੰ ਸਟਾਕ ਮਾਰਕੀਟ ਵਿਚ ਕਥਿਤ ਹੇਰਾਫੇਰੀ ਕਰਨ ਦੇ ਦੋਸ਼ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮੁਕੱਦਮੇ ਨੂੰ ਕੈਲੀਫੋਰਨੀਆ ਤੋਂ ਬਾਹਰ ਲਿਜਾਣ ਦੀ ਐਲੋਨ ਮਸਕ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਹੈ।
ਦੱਸ ਦੇਈਏ ਕਿ ਅਗਸਤ 2018 ‘ਚ ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਕੋਲ ਟੇਸਲਾ ਨੂੰ ਪ੍ਰਾਈਵੇਟ ਕੰਪਨੀ ਬਣਾਉਣ ਲਈ ਕਾਫੀ ਪੈਸਾ ਹੈ, ਜਿਸ ਕਾਰਨ ਕੰਪਨੀ ਦੇ ਸਟਾਕ ‘ਚ ਉਛਾਲ ਦੇਖਣ ਨੂੰ ਮਿਲਿਆ ਸੀ। ਇਸ ਮਾਮਲੇ ‘ਚ ਸ਼ੇਅਰਧਾਰਕਾਂ ਨੇ ਮਸਕ ‘ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟਵੀਟ ਕਾਰਨ ਉਨ੍ਹਾਂ ਨੂੰ ਅਰਬਾਂ ਡਾਲਰ ਦਾ ਨੁਕਸਾਨ ਹੋਇਆ ਹੈ। ਇਸ ‘ਤੇ ਕਾਰਵਾਈ ਕਰਦੇ ਹੋਏ, ਯੂਐਸ ਸਟਾਕ ਮਾਰਕੀਟ ਰੈਗੂਲੇਟਰ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਨੇ ਮਸਕ ਨੂੰ ਟੇਸਲਾ ਦੇ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਛੱਡਣ ਅਤੇ $ 20 ਮਿਲੀਅਨ ਦਾ ਜੁਰਮਾਨਾ ਅਦਾ ਕਰਨ ਦਾ ਆਦੇਸ਼ ਦਿੱਤਾ।
ਇਹ ਵੀ ਪੜ੍ਹੋ : DGP ਗੌਰਵ ਯਾਦਵ ਨੇ PCR ਮੁਲਾਜ਼ਮਾਂ ਨੂੰ ਭੇਜੀਆਂ ਗਰਮ ਤੇ ਰੇਨਪ੍ਰੂਫ਼ ਜੈਕਟਾਂ, ਖ਼ਾਸ ਹਿਦਾਇਤਾਂ ਵੀ ਜਾਰੀ
ਜਾਣਕਾਰੀ ਅਨੁਸਾਰ ਜੱਜ ਐਡਵਰਡ ਚੇਨ ਨੇ ਸ਼ੁੱਕਰਵਾਰ ਨੂੰ ਇਸ ਕਾਰਵਾਈ ਨੂੰ ਦੱਖਣੀ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ। ਐਲੋਨ ਮਸਕ ਦੇ ਵਕੀਲ ਨੇ ਕਿਹਾ ਕਿ ਉਸ ਨੂੰ ਸਾਨ ਫਰਾਂਸਿਸਕੋ ਵਿਚ ਨਿਰਪੱਖ ਮੁਕੱਦਮੇ ਤੋਂ ਇਨਕਾਰ ਕੀਤਾ ਜਾ ਸਕਦਾ ਹੈ ਕਿਉਂਕਿ ਉਸ ਨੇ ਪਿਛਲੇ ਸਾਲ ਅਕਤੂਬਰ ਵਿਚ ਟਵਿੱਟਰ ਖਰੀਦਿਆ ਸੀ, ਜਿਸ ਦੀ ਵਿਆਪਕ ਆਲੋਚਨਾ ਹੋਈ ਸੀ। ਟਵਿੱਟਰ ਨੂੰ ਹਾਸਲ ਕਰਨ ਤੋਂ ਬਾਅਦ, ਮਸਕ ਨੇ ਆਪਣੇ 7,500 ਕਰਮਚਾਰੀਆਂ ਵਿੱਚੋਂ ਅੱਧੇ ਤੋਂ ਵੱਧ ਨੂੰ ਕੱਢ ਦਿੱਤਾ ਅਤੇ ਸਾਈਟ ਦੀ ਸਮੱਗਰੀ ਸੰਚਾਲਨ ਨੀਤੀਆਂ ਨੂੰ ਬਦਲ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: