Fuel prices hiked: ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵੱਲੋਂ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ । ਅੱਜ ਡੀਜ਼ਲ ਦੀ ਕੀਮਤ 15 ਤੋਂ 16 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 24 ਤੋਂ 25 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ ਲਗਭਗ ਸਾਰੇ ਰਾਜਾਂ ਵਿੱਚ ਪੈਟਰੋਲ ਦੀ ਕੀਮਤ ਹੁਣ ਤੱਕ ਦੇ ਚੋਟੀ ਦੇ ਪੱਧਰ ‘ਤੇ ਪਹੁੰਚ ਗਈ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 91.17 ਰੁਪਏ ਤੇ ਡੀਜ਼ਲ ਦੀ ਕੀਮਤ 81.47 ਰੁਪਏ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 97.57 ਰੁਪਏ ਅਤੇ ਡੀਜ਼ਲ ਦੀ ਕੀਮਤ 88.60 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।
ਦਰਅਸਲ, ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਹੁਣ ਸਾਰੇ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਹਨ। ਇਨ੍ਹਾਂ 55 ਦਿਨਾਂ ਦੇ ਅੰਦਰ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 7.22 ਰੁਪਏ ਅਤੇ ਡੀਜ਼ਲ 7.45 ਰੁਪਏ ਮਹਿੰਗਾ ਹੋ ਗਿਆ ਹੈ। ਜੇ ਦਿੱਲੀ, ਮੁੰਬਈ, ਚੇੱਨਈ, ਕੋਲਕਾਤਾ ਵਿੱਚ ਪੈਟਰੋਲ ਦੀਆਂ ਕੀਮਤਾਂ ਨੂੰ ਦੇਖਿਆ ਜਾਵੇ ਤਾਂ ਇਹ 90 ਰੁਪਏ ਤੋਂ ਉਪਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਪੈਟਰੋਲ 100 ਰੁਪਏ ਲੀਟਰ ਦੇ ਨੇੜੇ ਹੋ ਗਿਆ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 91.17 ਰੁਪਏ ਤੇ ਡੀਜ਼ਲ 81.47 ਰੁਪਏ, ਮੁੰਬਈ ਵਿੱਚ ਪੈਟਰੋਲ 97.57 ਰੁਪਏ ਤੇ ਡੀਜ਼ਲ 88.60 ਰੁਪਏ, ਕੋਲਕਾਤਾ ਵਿੱਚ ਪੈਟਰੋਲ 91.35 ਰੁਪਏ ਤੇ ਡੀਜ਼ਲ 88.60 ਰੁਪਏ ਤੇ ਚੇੱਨਈ ਵਿੱਚ ਪੈਟਰੋਲ 93.11 ਰੁਪਏ ਤੇ ਡੀਜ਼ਲ 86.45 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ, ਇਹ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕੀ ਹਨ।
ਇਹ ਵੀ ਦੇਖੋ: ਨੌਜਵਾਨ ਲੜਕੀ ਨੇ ਕੇਂਦਰ ਸਰਕਾਰ ਨੂੰ ਲਤਾੜਿਆ ਬੇਰੁਜ਼ਗਾਰੀ ਦੇ ਮੁੱਦੇ ‘ਤੇ ਕੇਂਦਰ ‘ਤੇ ਕੀਤੇ ਤਿੱਖੇ ਹਮਲੇ