ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਸਭ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਇੱਕ ਵਾਰ ਫਿਰ ਕੀਮਤਾਂ ਵਧਾ ਦਿੱਤੀਆਂ ਗਈਆਂ ਹਨ। ਦੇਸ਼ ਭਰ ‘ਚ ਸ਼ਨੀਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਇਹ ਵਾਧਾ ਇੱਕ ਦਿਨ ਦੀ ਰਾਹਤ ਤੋਂ ਬਾਅਦ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ 2 ਅਪ੍ਰੈਲ ਨੂੰ ਦਿੱਲੀ ‘ਚ ਪੈਟਰੋਲ 102.61 ਰੁਪਏ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12 ਦਿਨਾਂ ਵਿੱਚ 10 ਵਾਰ ਵਾਧਾ ਕੀਤਾ ਗਿਆ ਹੈ। ਦੇਸ਼ ਭਰ ‘ਚ 22 ਮਾਰਚ ਤੋਂ ਪੈਟਰੋਲ ਦੀਆਂ ਕੀਮਤਾਂ ‘ਚ 7.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਰਾਜਧਾਨੀ ‘ਚ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਸੀ। ਧਿਆਨ ਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹੀ IGL ਨੇ ਘੋਸ਼ਣਾ ਕੀਤੀ ਹੈ ਕਿ ਘਰੇਲੂ ਗੈਸ ਯਾਨੀ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਆਈਜੀਐਲ ਨੇ ਕਿਹਾ ਕਿ ਪਾਈਪ ਰਾਹੀਂ ਰਸੋਈ ਤੱਕ ਪਹੁੰਚਣ ਵਾਲੀ ਪੀਐੱਨਜੀ ਦੀ ਕੀਮਤ ਵਿੱਚ 5.85 ਰੁਪਏ ਪ੍ਰਤੀ ਐਸਸੀਐਮ ਵਾਧਾ ਕੀਤਾ ਗਿਆ ਹੈ। ਇਹ ਵਧੀਆਂ ਕੀਮਤਾਂ 1 ਅਪ੍ਰੈਲ 2022 ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਤੋਂ ਬਾਅਦ ਹੁਣ ਦਿੱਲੀ ਐਨਸੀਆਰ ਵਿੱਚ ਪੀਐੱਨਜੀ ਦੀਆਂ ਕੀਮਤਾਂ 41.71/SCM ਹੋ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: