ਐਪਲ ਤੋਂ ਏਅਰਪੋਰਟ ਸੈਕਟਰ ਵਿਚ ਸਰਗਰਮ ਅਡਾਨੀ ਗਰੁੱਪ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ ਵਿਚ ਵਾਧੇ ਤੋਂ ਬਾਅਦ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਨੇ ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਦਿੱਤਾ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਅਡਾਨੀ ਹੁਣ 111 ਬਿਲੀਅਨ ਅਮਰੀਕੀ ਡਾਲਰ ਦੀ ਕੁੱਲ ਜਾਇਦਾਦ ਦੇ ਨਾਲ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਅੰਬਾਨੀ 109 ਅਰਬ ਡਾਲਰ ਦੀ ਜਾਇਦਾਦ ਨਾਲ 12ਵੇਂ ਸਥਾਨ ‘ਤੇ ਹਨ।
ਅਡਾਨੀ ਸਮੂਹ ਨੇ ਅਗਲੇ ਦਹਾਕੇ ਵਿੱਚ ਆਪਣੀ ਵਿਸਤਾਰ ਯੋਜਨਾ ਦੇ ਹਿੱਸੇ ਵਜੋਂ 90 ਅਰਬ ਡਾਲਰ ਦੇ ਪੂੰਜੀ ਖਰਚੇ ਦੀ ਯੋਜਨਾ ਬਣਾਈ ਹੈ। ਇਸ ਤੋਂ ਬਾਅਦ ਅਮਰੀਕੀ ਬ੍ਰੋਕਰੇਜ ਕੰਪਨੀ ਜੇਫਰੀਜ਼ ਨੇ ਗਰੁੱਪ ਬਾਰੇ ਬਿਹਤਰ ਰਾਏ ਪੇਸ਼ ਕੀਤੀ ਹੈ। ਇਨ੍ਹਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਸਮੂਹ ਕੰਪਨੀਆਂ ਦੇ ਸ਼ੇਅਰ 14 ਫੀਸਦੀ ਵਧੇ। ਇਸ ਨਾਲ ਅਡਾਨੀ ਗਰੁੱਪ ਦੀਆਂ 10 ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਮੁਲਾਂਕਣ ‘ਚ 84,064 ਕਰੋੜ ਰੁਪਏ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਮੁੱਕੇਬਾਜ਼ ਅਮਿਤ ਪੰਘਾਲ ਨੂੰ ਮਿਲੀ ਪੈਰਿਸ ਓਲੰਪਿਕ ਦੀ ਟਿਕਟ, ਦੂਜੀ ਵਾਰ ਓਲੰਪਿਕ ‘ਚ ਜਗ੍ਹਾ ਬਣਾਈ
ਸ਼ੁੱਕਰਵਾਰ ਨੂੰ ਕਾਰੋਬਾਰ ਬੰਦ ਹੋਣ ਸਮੇਂ ਅਡਾਨੀ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 17.51 ਲੱਖ ਕਰੋੜ ਰੁਪਏ ਰਿਹਾ। ਗਰੁੱਪ ਕੰਪਨੀਆਂ ਦੇ ਸ਼ੇਅਰਾਂ ‘ਚ ਉਛਾਲ ਆਉਣ ਤੋਂ ਬਾਅਦ ਪਹਿਲੀ ਪੀੜ੍ਹੀ ਦੇ ਉਦਯੋਗਪਤੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ।
ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੀ ਤਾਜ਼ਾ ਸੂਚੀ ਵਿੱਚ ਗੌਤਮ ਅਡਾਨੀ ਮੁਕੇਸ਼ ਅੰਬਾਨੀ ਤੋਂ ਉਪਰ ਪਹੁੰਚ ਗਏ ਹਨ। ਬਲੂਮਬਰਗ ਬਿਲੀਨੇਅਰਸ ਇੰਡੈਕਸ ਦੇ ਮੁਤਾਬਕ 2024 ‘ਚ ਹੁਣ ਤੱਕ ਅਡਾਨੀ ਦੀ ਕੁਲ ਸੰਪਤੀ ‘ਚ 26.8 ਅਰਬ ਡਾਲਰ ਦਾ ਵਾਧਾ ਹੋਇਆ ਹੈ, ਜਦਕਿ ਅੰਬਾਨੀ ਦੀ ਸੰਪਤੀ ‘ਚ 12.7 ਅਰਬ ਡਾਲਰ ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: