ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਸ ਮਹੀਨੇ ਯਾਨੀ ਕਿ ਅਪ੍ਰੈਲ ਵਿੱਚ ਲਗਾਤਾਰ ਤੇਜ਼ੀ ਜਾਰੀ ਹੈ। ਅੱਜ ਵੀ ਗੋਲ੍ਡ ਵਿੱਚ ਸਵੇਰ ਤੋਂ 750 ਰੁਪਏ ਤੋਂ ਜ਼ਿਆਦਾ ਉਛਾਲ ਆ ਚੁੱਕਿਆ ਹੈ। ਇੱਕ ਸਮੇਂ 63 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਚੱਲ ਰਿਹਾ ਸੋਨਾ ਹੁਣ 72 ਹਜ਼ਾਰ ਦੇ ਪਾਰ ਪਹੁੰਚ ਚੁੱਕਿਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਅੱਜ ਸਵੇਰ ਤੋਂ ਤੇਜ਼ੀ ਜਾਰੀ ਹੈ।
ਐੱਮਸੀਐਕਸ ਐਕਸਚੇਂਜ ‘ਤੇ ਅੱਜ ਯਾਨੀ ਸ਼ੁੱਕਰਵਾਰ ਸੋਨਾ 770 ਰੁਪਏ ਦੀ ਉਛਾਲ ਦੇ ਨਾਲ 72,415 ਰੁਪਏ ਪ੍ਰਤੀ 10 ਗ੍ਰਾਮ ‘ਤੇ ਟ੍ਰੇਂਡ ਕਰ ਰਿਹਾ ਹੈ। ਸੋਨੇ ਵਿੱਚ ਅੱਜ ਸਵੇਰੇ ਤੋਂ ਹੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਦੂਜੇ ਪਾਸੇ ਚਾਂਦੀ 1044 ਰੁਪਏ ਦੀ ਤੇਜ਼ੀ ਦੇ ਨਾਲ 83,891 ਰੁਪਏ ਪ੍ਰਤੀ ਕਿਲੋਗ੍ਰਾਮ ‘ਟ੍ਰੇਂਡ ਕਰ ਰਹੀ ਹੈ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ‘ਤੇ ਦਰੱਖਤ ਨਾਲ ਟਕਰਾਈ ਕਾਰ, ਮਾਂ-ਪੁੱਤ ਸਣੇ 4 ਦੀ ਮੌ.ਤ
ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਸੋਨੇ ਦੀਆਂ ਵਿਸ਼ਵ ਪੱਧਰ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ ‘ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 1.18 ਫੀਸਦੀ ਜਾਂ 27.90 ਡਾਲਰ ਦੀ ਤੇਜ਼ੀ ਦੇ ਨਾਲ 2,400.60 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ ਇਸ ਸਮੇਂ ਤੇਜ਼ੀ ਨਾਲ 2,384.21 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰਦੀ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਸੋਨੇ ਅਤੇ ਚਾਂਦੀ ਦੀਆਂ ਕੇਮੈਟਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੀਮਤਾਂ ਲਗਾਤਾਰ ਵਧਣ ਦੇ ਨਾਲ 72 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਉੱਪਰ ਚੁੱਕੀ ਹੈ। ਸੋਨੇ ਦੇ ਆਉਣ ਵਾਲੇ ਸਮੇਂ ਵਿੱਚ 75 ਹਜ਼ਾਰ ਰੁਪਏ ਦੇ ਕਰੀਬ ਪਹੁੰਚਣ ਦਾ ਅਨੁਮਾਨ ਵੀ ਜਤਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: