ਸਰਕਾਰ ਅਗਾਮੀ 2022-23 ਦੇ ਬਜਟ ਵਿੱਚ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 18 ਲੱਖ ਕਰੋੜ ਰੁਪਏ ਕਰ ਸਕਦੀ ਹੈ। ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ । ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ । ਚਾਲੂ ਵਿੱਤੀ ਸਾਲ ਲਈ ਖੇਤੀ ਕਰਜ਼ੇ ਦਾ ਟੀਚਾ 16.5 ਲੱਖ ਕਰੋੜ ਰੁਪਏ ਹੈ। ਸਰਕਾਰ ਹਰ ਸਾਲ ਖੇਤੀ ਕਰਜ਼ੇ ਦਾ ਟੀਚਾ ਵਧਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਵਾਰ ਵੀ ਟੀਚਾ ਵਧਾ ਕੇ 18-18.5 ਲੱਖ ਕਰੋੜ ਰੁਪਏ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਹੀਨੇ ਦੇ ਆਖਰੀ ਹਫਤੇ ਵਿੱਚ ਬਜਟ ਦੇ ਅੰਕੜਿਆਂ ਨੂੰ ਅੰਤਿਮ ਰੂਪ ਦਿੰਦੇ ਹੋਏ ਇਹ ਟੀਚਾ ਤੈਅ ਕੀਤਾ ਜਾ ਸਕਦਾ ਹੈ।
ਸਰਕਾਰ ਬੈਂਕਿੰਗ ਸੈਕਟਰ ਲਈ ਸਾਲਾਨਾ ਖੇਤੀ ਕਰਜ਼ੇ ਦਾ ਟੀਚੇ ਨਿਰਧਾਰਤ ਕਰਦੀ ਹੈ। ਇਸ ਵਿੱਚ ਫਸਲੀ ਕਰਜ਼ੇ ਦਾ ਟੀਚਾ ਵੀ ਸ਼ਾਮਿਲ ਹੁੰਦਾ ਹੈ। ਹਾਲ ਹੀ ਦੇ ਸਾਲਾਂ ਵਿੱਚ, ਖੇਤੀਬਾੜੀ ਕਰਜ਼ੇ ਦਾ ਪ੍ਰਵਾਹ ਲਗਾਤਾਰ ਵਧਿਆ ਹੈ ਅਤੇ ਹਰੇਕ ਵਿੱਤੀ ਸਾਲ ਵਿੱਚ ਖੇਤੀਬਾੜੀ ਕਰਜ਼ੇ ਦਾ ਅੰਕੜਾ ਟੀਚੇ ਤੋਂ ਵੱਧ ਰਿਹਾ ਹੈ। ਉਦਾਹਰਣ ਵਜੋਂ, 2017-18 ਲਈ ਖੇਤੀਬਾੜੀ ਕਰਜ਼ੇ ਦਾ ਟੀਚਾ 10 ਲੱਖ ਕਰੋੜ ਰੁਪਏ ਸੀ, ਪਰ ਉਸ ਸਾਲ ਕਿਸਾਨਾਂ ਨੂੰ 11.68 ਲੱਖ ਰੁਪਏ ਦਾ ਕਰਜ਼ਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਵਿੱਤੀ ਸਾਲ 2016-17 ਵਿੱਚ 9 ਲੱਖ ਕਰੋੜ ਰੁਪਏ ਦੇ ਫਸਲੀ ਕਰਜ਼ੇ ਦੇ ਟੀਚੇ ਦੇ ਮੁਕਾਬਲੇ 10.66 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ ।
ਇਹ ਵੀ ਪੜ੍ਹੋ: PM ਮੋਦੀ ਨੇ ਜਿੰਮ ‘ਚ ਅਜ਼ਮਾਇਆ ਹੱਥ, ਮੇਰਠ ‘ਚ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ, ਦੇਖੋ ਵੀਡੀਓ
ਇਸ ਤੋਂ ਇਲਾਵਾ ਸੂਤਰਾਂ ਨੇ ਕਿਹਾ ਕਿ ਉੱਚ ਉਤਪਾਦਨ ਲਈ ਖੇਤੀਬਾੜੀ ਖੇਤਰ ਵਿੱਚ ਕਰਜ਼ਾ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸੰਸਥਾਗਤ ਕਰਜ਼ੇ ਕਾਰਨ ਕਿਸਾਨ ਉੱਚ ਵਿਆਜ ਦਰਾਂ ‘ਤੇ ਗੈਰ-ਸੰਸਥਾਗਤ ਸਰੋਤਾਂ ਤੋਂ ਕਰਜ਼ਾ ਲੈਣ ਤੋਂ ਵੀ ਬਚਦੇ ਹਨ । ਆਮ ਤੌਰ ‘ਤੇ ਖੇਤੀ ਨਾਲ ਸਬੰਧਤ ਕੰਮਾਂ ਲਈ ਕਰਜ਼ਾ 9 ਫੀਸਦੀ ਵਿਆਜ ‘ਤੇ ਦਿੱਤਾ ਜਾਂਦਾ ਹੈ। ਪਰ ਸਰਕਾਰ ਕਿਸਾਨਾਂ ਨੂੰ ਸਸਤੇ ਕਰਜ਼ੇ ਪ੍ਰਦਾਨ ਕਰਨ ਲਈ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ‘ਤੇ ਵਿਆਜ ਵਿੱਚ ਛੋਟ ਦਿੰਦੀ ਹੈ।
ਸਰਕਾਰ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ‘ਤੇ ਦੋ ਫੀਸਦੀ ਵਿਆਜ ਸਬਸਿਡੀ ਦਿੰਦੀ ਹੈ। ਇਸ ਨਾਲ ਕਿਸਾਨਾਂ ਨੂੰ 7 ਫੀਸਦੀ ਦੇ ਆਕਰਸ਼ਕ ਵਿਆਜ ‘ਤੇ ਕਰਜ਼ਾ ਮਿਲਦਾ ਹੈ। ਇਸ ਤੋਂ ਇਲਾਵਾ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਫੀਸਦੀ ਦੀ ਛੋਟ ਵੀ ਦਿੱਤੀ ਜਾਂਦੀ ਹੈ। ਅਜਿਹੇ ਵਿੱਚ ਉਨ੍ਹਾਂ ਲਈ ਕਰਜ਼ੇ ‘ਤੇ ਵਿਆਜ ਦਰ 4 ਫੀਸਦੀ ਰਹਿ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: