Idbi bank share jumps : ਕੇਂਦਰ ਸਰਕਾਰ ਲੰਬੇ ਸਮੇਂ ਤੋਂ ਆਈਡੀਬੀਆਈ ਬੈਂਕ ( IDBI Bank ) ਵਿੱਚ ਹਿੱਸੇਦਾਰੀ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਕੋਰੋਨਾ ਸੰਕਟ ਕਾਰਨ ਦੇਰੀ ਹੋ ਰਹੀ ਹੈ। ਇਸ ਸਾਲ ਦੇ ਬਜਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਸ ਬੈਂਕ ਦਾ ਜ਼ਿਕਰ ਵੀ ਕੀਤਾ ਸੀ। ਬਜਟ ਵਿੱਚ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2021-22 ‘ਚ ਆਈਡੀਬੀਆਈ ਬੈਂਕ ਵਿੱਚ ਹਿੱਸੇਦਾਰੀ ਵੇਚਣ ਦਾ ਪ੍ਰਸਤਾਵ ਦਿੱਤਾ ਸੀ। ਜਿਸ ਤੋਂ ਬਾਅਦ, 10 ਮਾਰਚ ਨੂੰ ਰਿਜ਼ਰਵ ਬੈਂਕ ਨੇ ਆਈਡੀਬੀਆਈ ਨੂੰ ਪ੍ਰੋਂਪਟ ਕਰੈਕਟਿਵ ਐਕਸ਼ਨ (ਪੀਸੀਏ) ਫਰੇਮਵਰਕ ਤੋਂ ਬਾਹਰ ਕਰ ਦਿੱਤਾ ਸੀ। ਹੁਣ ਖ਼ਬਰ ਇਹ ਹੈ ਕਿ ਸਰਕਾਰ ਇਸ ਬੈਂਕ ਵਿੱਚ ਆਪਣੀ ਹਿੱਸੇਦਾਰੀ ਵੇਚਣ ‘ਤੇ ਵਿਚਾਰ ਕਰ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਮੰਤਰੀ ਮੰਡਲ ਆਈਡੀਬੀਆਈ ਬੈਂਕ ਵਿੱਚ ਆਪਣੀ 45.5 ਫੀਸਦੀ ਹਿੱਸੇਦਾਰੀ ਵੇਚਣ ਦੀ ਪੇਸ਼ਕਸ਼ ‘ਤੇ ਵਿਚਾਰ ਕਰ ਸਕਦਾ ਹੈ। ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ, ਨਿਵੇਸ਼ ਅਤੇ ਜਨਤਕ ਜਾਇਦਾਦ ਪ੍ਰਬੰਧਨ ਵਿਭਾਗ (ਡੀਆਈਪੀਏਐਮ) ਵਿਨਿਵੇਸ਼ ਪ੍ਰਕਿਰਿਆ ਨੂੰ ਅੱਗੇ ਵਧਾਏਗਾ।
ਇਸ ਖ਼ਬਰ ਤੋਂ ਬਾਅਦ ਮੰਗਲਵਾਰ ਨੂੰ ਆਈਡੀਬੀਆਈ ਬੈਂਕ ਦੇ ਸ਼ੇਅਰਾਂ ‘ਚ ਤੇਜ਼ੀ ਵੀ ਦੇਖਣ ਨੂੰ ਮਿਲੀ ਹੈ। ਕਾਰੋਬਾਰ ਦੇ ਦੌਰਾਨ, ਸਟਾਕ 8 ਫੀਸਦੀ ਦੇ ਵਾਧੇ ਦੇ ਨਾਲ ਐੱਨ.ਐੱਸ.ਈ. ‘ਤੇ 36.40 ਰੁਪਏ ‘ਤੇ ਕਾਰੋਬਾਰ ਕਰ ਰਿਹਾ ਸੀ। ਇੱਕ ਰਿਪੋਰਟ ਦੇ ਅਨੁਸਾਰ, ਸਰਕਾਰ ਆਈਡੀਬੀਆਈ ਬੈਂਕ ‘ਚ ਆਪਣੀ ਹਿੱਸੇਦਾਰੀ ਵੇਚਣ ਤੋਂ ਪਹਿਲਾਂ ਐਲਆਈਸੀ ਤੋਂ ਸਲਾਹ ਲਵੇਗੀ। ਕਿਉਂਕਿ ਆਈਡੀਬੀਆਈ ਵਿੱਚ ਐਲਆਈਸੀ ਦੀ 49.2 ਫੀਸਦੀ ਹਿੱਸੇਦਾਰੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਅਗਲੇ ਵਿੱਤੀ ਸਾਲ (2021-22) ਦੌਰਾਨ ਵਿਨਿਵੇਸ਼ ਰਾਹੀਂ 1.75 ਲੱਖ ਕਰੋੜ ਰੁਪਏ ਜੁਟਾਉਣ ਦਾ ਟੀਚਾ ਮਿੱਥਿਆ ਹੈ। ਬੈਂਕਾਂ ਦੇ ਨਿੱਜੀਕਰਨ ਤੋਂ ਇਲਾਵਾ, ਸਰਕਾਰ ਨੇ ਅਗਲੇ ਵਿੱਤੀ ਸਾਲ ਵਿੱਚ ਇੱਕ ਆਮ ਬੀਮਾ ਕੰਪਨੀ ਦਾ ਨਿੱਜੀਕਰਨ ਕਰਨ ਦਾ ਫੈਸਲਾ ਵੀ ਕੀਤਾ ਹੈ।
ਇਹ ਵੀ ਦੇਖੋ : 3 ਵਾਰ ਲੱਗੀ ਕਿਸਾਨ ਦੇ ਖੇਤ ‘ਚ ਅੱਗ , 25 ਏਕੜ ‘ਚ ਖੜੀ ਫ਼ਸਲ ਹੋਈ ਸਵਾਹ, ਬਰਬਾਦੀ ਦੇਖ ਆਇਆ ਅਟੈਕ !