ਕੇਂਦਰ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਤਿਆਰੀਆਂ ਕਰ ਰਹੀ ਹੈ। ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਘਰੇਲੂ ਰਸੋਈ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਐਲਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਓਨਮ ਅਤੇ ਰਕਸ਼ਾ ਬੰਧਨ ਦੀ ਪੂਰਵ ਸੰਧਿਆ ‘ਤੇ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਕੈਬਨਿਟ ਮੀਟਿੰਗ ‘ਚ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਓਨਮ ਅਤੇ ਰਕਸ਼ਾ ਬੰਧਨ ਦੇ ਮੌਕੇ ‘ਤੇ ਸਰਕਾਰ ਨੇ ਸਾਰੇ ਰਸੋਈ ਗੈਸ ਖਪਤਕਾਰਾਂ ਨੂੰ 200 ਰੁਪਏ ਸਸਤੇ ‘ਤੇ LPG ਸਿਲੰਡਰ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਲੋਕਾਂ ਨੂੰ ਗੈਸ ਸਿਲੰਡਰ ‘ਤੇ 200 ਰੁਪਏ ਦੀ ਵੱਖਰੀ ਸਬਸਿਡੀ ਦਿੱਤੀ ਜਾਵੇਗੀ। ਯਾਨੀ ਉਨ੍ਹਾਂ ਨੂੰ ਕੁੱਲ 400 ਰੁਪਏ ਸਬਸਿਡੀ ਦਿੱਤੀ ਜਾਵੇਗੀ। ਸਾਰੇ ਖਪਤਕਾਰਾਂ ਨੂੰ 200 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ 2022-23 ਵਿਚ ਸਰਕਾਰੀ ਖਜ਼ਾਨੇ ‘ਤੇ 7680 ਕਰੋੜ ਰੁਪਏ ਦਾ ਬੋਝ ਪਵੇਗਾ। ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ 75 ਲੱਖ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਔਰਤਾਂ ਨੂੰ LPG ਕੁਨੈਕਸ਼ਨ ਲੈਣ ਲਈ ਇੱਕ ਰੁਪਿਆ ਵੀ ਨਹੀਂ ਦੇਣਾ ਪਵੇਗਾ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਵਧ ਕੇ 10.35 ਕਰੋੜ ਹੋ ਜਾਵੇਗੀ, ਜੋ ਹੁਣ 9.60 ਕਰੋੜ ਦੇ ਕਰੀਬ ਹੈ।
ਇਹ ਵੀ ਪੜ੍ਹੋ : ਪੈਟਰੋਲ ਦਾ ਝੰਝਟ ਖ਼ਤਮ! ਨਿਤਿਨ ਗਡਕਰੀ ਨੇ ਦੇਸ਼ ਦੀ ਪਹਿਲੀ ਫੁੱਲ ਫਲੈਕਸ ਫਿਊਲ ਕਾਰ ਕੀਤੀ ਲਾਂਚ
ਪ੍ਰੈਸ ਬ੍ਰੀਫਿੰਗ ਦੌਰਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਗੈਸ ਸਿਲੰਡਰ ਇਕ ਵਾਰ ਫਿਰ ਸਸਤੇ ਹੋ ਗਏ ਹਨ, ਪ੍ਰਧਾਨ ਮੰਤਰੀ ਨੇ ਰੱਖੜੀ ਅਤੇ ਓਨਮ ‘ਤੇ ਦੇਸ਼ ਦੀਆਂ ਕਰੋੜਾਂ ਭੈਣਾਂ ਨੂੰ ਤੋਹਫਾ ਦਿੱਤਾ ਹੈ। ਮੰਤਰੀ ਮੰਡਲ ਦੀ ਬੈਠਕ ਦਾ ਵੇਰਵਾ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ‘ਚ ਹੋਈ।
ਵੀਡੀਓ ਲਈ ਕਲਿੱਕ ਕਰੋ -: