ਮਹਿੰਗਾਈ ਤੋਂ ਰਾਹਤ ਮਿਲਣ ਦੀ ਉਮੀਦ ਕਰ ਰਹੇ ਲੋਕਾਂ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। LPG ਸਿਲੰਡਰ ਦੀਆਂ ਕੀਮਤਾਂ ‘ਚ ਅੱਜ ਯਾਨੀ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਇਹ ਵਾਧਾ ਵਪਾਰਕ ਐਲਪੀਜੀ ਸਿਲੰਡਰ ‘ਤੇ ਹੋਇਆ ਹੈ। ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੇ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਯਾਨੀ 1 ਅਪ੍ਰੈਲ ਨੂੰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 250 ਰੁਪਏ ਦਾ ਵਾਧਾ ਹੋਇਆ ਸੀ।
IOC ਦੇ ਅਨੁਸਾਰ, ਜੇਕਰ ਅੱਜ ਦਿੱਲੀ ਵਿੱਚ 19 ਕਿਲੋਗ੍ਰਾਮ ਦਾ LPG ਸਿਲੰਡਰ ਰੀਫਿਲ ਕੀਤਾ ਜਾਂਦਾ ਹੈ, ਤਾਂ ਤੁਹਾਨੂੰ 2355.50 ਰੁਪਏ ਅਦਾ ਕਰਨੇ ਪੈਣਗੇ। 30 ਅਪ੍ਰੈਲ ਤੱਕ ਸਿਰਫ 2253 ਰੁਪਏ ਹੀ ਖਰਚਣੇ ਸਨ। ਇਸ ਦੇ ਨਾਲ ਹੀ ਕੋਲਕਾਤਾ ‘ਚ 2351 ਰੁਪਏ ਦੀ ਬਜਾਏ 2455 ਰੁਪਏ, ਮੁੰਬਈ ‘ਚ ਹੁਣ 2205 ਰੁਪਏ ਦੀ ਬਜਾਏ 2307 ਰੁਪਏ ਖਰਚ ਕਰਨੇ ਪੈਣਗੇ। ਚੇਨਈ, ਤਾਮਿਲਨਾਡੂ ‘ਚ ਵਪਾਰਕ ਸਿਲੰਡਰ ਦੀਆਂ ਕੀਮਤਾਂ 2406 ਰੁਪਏ ਤੋਂ ਵਧ ਕੇ 2508 ਰੁਪਏ ਹੋ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: