1 ਮਈ ਯਾਨੀ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ LPG ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਦਿੱਲੀ ਤੋਂ ਲੈ ਕੇ ਬਿਹਾਰ ਅਤੇ ਯੂਪੀ ਸਮੇਤ ਕਈ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੱਸ ਦੇਈਏ ਕਿ LPG ਸਿਲੰਡਰ ਦੀ ਕੀਮਤ 171.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1856.50 ਰੁਪਏ ਹੋ ਗਈ ਹੈ।
ਹਾਲਾਂਕਿ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਵਿੱਚ ਪਿਛਲੀ ਵਾਰ 1 ਮਾਰਚ ਨੂੰ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ਵਿੱਚ ਇਸਦੀ ਕੀਮਤ 1103.00 ਰੁਪਏ ਹੈ। ਹੁਣ ਮੁੰਬਈ ਵਿੱਚ 19 ਕਿਲੋ ਦੇ ਸਿਲੰਡਰ ਦੀ ਕੀਮਤ 1960.50 ਰੁਪਏ, ਕੋਲਕਾਤਾ ਵਿੱਚ 1960.50 ਰੁਪਏ, ਮੁੰਬਈ ਵਿੱਚ 1808.50 ਰੁਪਏ ਅਤੇ ਚੇੱਨਈ ਵਿੱਚ 2021.50 ਰੁਪਏ ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਾਫ਼ੀ ਉਤਾਰ-ਚੜਾਅ ਦੇਖਣ ਨੂੰ ਮਿਲਿਆ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਹਾਲ ਹੀ ਵਿੱਚ ਦਿੱਲੀ ਵਿੱਚ 19 ਕਿਲੋ ਵਾਲੇ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹਾਲਾਂਕਿ ਉਦੋਂ ਵੀ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: