ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਹਾਲਾਂਕਿ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ 25 ਪੈਸੇ ਦਾ ਵਾਧਾ ਕੀਤਾ ਗਿਆ ਸੀ।
ਇਸ ਕਾਰਨ ਰਾਜਸਥਾਨ ਦੇ ਸ੍ਰੀ ਗੰਗਾਨਗਰ ਅਤੇ ਮੱਧ ਪ੍ਰਦੇਸ਼ ਦੇ ਅਨੂਪੁਰ ਵਿੱਚ ਪੈਟਰੋਲ 106 ਰੁਪਏ ਤੋਂ ਪਾਰ ਗਿਆ। ਇਸ ਦੇ ਨਾਲ ਹੀ ਸ਼੍ਰੀਗੰਗਾਨਗਰ ‘ਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਤੋਂ ਸਿਰਫ 50 ਪੈਸੇ ਦੀ ਦੂਰੀ ‘ਤੇ ਹੈ।
ਅੱਜ ਯਾਨੀ ਵੀਰਵਾਰ ਨੂੰ ਦਿੱਲੀ ਵਿਚ ਪੈਟਰੋਲ 95.56 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂਕਿ ਡੀਜ਼ਲ 86.47 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। 4 ਮਈ ਤੋਂ ਸਿਰਫ 22 ਦਿਨਾਂ ਵਿਚ ਪੈਟਰੋਲ 5.24 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।
ਇਸ ਤੋਂ ਪਹਿਲਾਂ ਡੀਜ਼ਲ 20 ਦਿਨਾਂ ਵਿਚ 5.17 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜ ਰਾਜਾਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ 26 ਫਰਵਰੀ ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਪਿਛਲੀ ਵਾਰ 27 ਫਰਵਰੀ 2021 ਨੂੰ ਡੀਜ਼ਲ ਦੀ ਕੀਮਤ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ, ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਇਆ।