ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨੀਵਾਰ ਨੂੰ ਜਨਤਕ ਅਤੇ ਨਿੱਜੀ ਖੇਤਰ ਦੀਆਂ ਬੀਮਾ ਕੰਪਨੀਆਂ ਦੇ ਮੁਖੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀਐਮਜੇਜੇਬੀਵਾਈ) ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ (ਪੀਐਮਐਸਬੀਵਾਈ) ਦੇ ਅਧੀਨ ਹੋਣ ਵਾਲੇ ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ।
ਟਵੀਟ ਦੀ ਇਕ ਲੜੀ ਵਿਚ ਵਿੱਤ ਮੰਤਰਾਲੇ ਨੇ ਕਿਹਾ ਕਿ ਇਸ ਬੈਠਕ ਵਿਚ ਇਨ੍ਹਾਂ ਯੋਜਨਾਵਾਂ ਤਹਿਤ ਦਾਅਵਿਆਂ ਦੇ ਨਿਪਟਾਰੇ ਦੀਆਂ ਪ੍ਰਕਿਰਿਆਵਾਂ ਅਤੇ ਦਸਤਾਵੇਜ਼ਾਂ ਦੀ ਸਹੂਲਤ ਬਾਰੇ ਵਿਚਾਰ ਕੀਤਾ ਜਾਵੇਗਾ।
5 ਮਈ ਤੱਕ ਪੀਐਮਐਸਬੀਵਾਈ ਦਾ ਕੁੱਲ ਦਾਖਲਾ 23.37 ਕਰੋੜ ਸੀ। ਜਦੋਂਕਿ ਪੀਐਮਜੇਜੇਬੀਵਾਈ ਦੇ ਅਧੀਨ ਇਹ ਅੰਕੜਾ 10.33 ਕਰੋੜ ਸੀ। ਇਕ ਹੋਰ ਟਵੀਟ ਵਿਚ ਕਿਹਾ ਗਿਆ ਹੈ ਕਿ 2014 ਤੋਂ ਨਰਿੰਦਰ ਮੋਦੀ ਸਰਕਾਰ ਨੇ ਲੋਕਾਂ ਨੂੰ ਸਸ਼ਕਤੀਕਰਨ ਲਈ ਵਿੱਤੀ ਸ਼ਮੂਲੀਅਤ ਦੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। ਟਵੀਟ ਵਿੱਚ ਕਿਹਾ ਗਿਆ ਹੈ ਕਿ ਬੈਂਕਿੰਗ ਨੈਟਵਰਕ ਦਾ ਵਿਸਥਾਰ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦੇ ਤਹਿਤ 42 ਕਰੋੜ ਬੈਂਕ ਖਾਤੇ ਖੋਲ੍ਹੇ ਗਏ ਹਨ।