ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕੀਤਾ ਹੈ। ਸੂਚਨਾ ਮੁਤਾਬਕ ਪੈਨ-ਆਧਾਰ ਲਿੰਕ ਕਰਨ ਦੀ ਅੰਤਿਮ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (CBDT) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ PIB ਨੇ ਟਵੀਟ ਕੀਤਾ ਹੈ।
PIB ਨੇ ਟਵੀਟ ਵਿਚ ਕਿਹਾ ਹੈ ਕਿ ਟੈਕਸਦਾਤਾਵਾਂ ਨੂੰ ਕੁਝ ਰਾਹਤ ਦਿੰਦੇ ਹੋਏ, ਆਧਾਰ ਨੂੰ ਪੈਨ ਨਾਲ ਜੋੜਨ ਦੀ ਆਖਰੀ ਮਿਤੀ 30 ਜੂਨ, 2023 ਤੱਕ ਵਧਾ ਦਿੱਤੀ ਗਈ ਹੈ। ਇਸ ਤਰ੍ਹਾਂ ਹੁਣ ਇਸ ਜ਼ਰੂਰੀ ਕੰਮ ਨੂੰ ਪੂਰਾ ਕਰਨ ਲਈ 3 ਮਹੀਨੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਤਰੀਕ 31 ਮਾਰਚ 2023 ਸੀ।
ਇਹ ਵੀ ਪੜ੍ਹੋ : ਫਿਲੀਪੀਨਜ਼ ‘ਚ ਪੰਜਾਬੀ ਜੋੜੇ ਦੀ ਹੱਤਿਆ, ਘਰ ‘ਚ ਵੜ ਕੇ ਦੋਵਾਂ ਨੂੰ ਮਾਰੀ ਗੋ.ਲੀ
ਜੇਕਰ ਕਿਸੇ ਨੇ ਵੀ ਅਜੇ ਤੱਕ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਸੀ, ਤਾਂ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਰ ਦੂਜੇ ਪਾਸੇ, ਜੇਕਰ ਕੋਈ ਇਸ ਸਮਾਂ ਸੀਮਾ ਤੱਕ ਵੀ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕਰਦਾ, ਤਾਂ ਵਿਅਕਤੀ ਦਾ ਪੈਨ ਕਾਰਡ ਅਕਿਰਿਆਸ਼ੀਲ ਹੋ ਜਾਵੇਗਾ। ਇਸ ਲਈ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨਾ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: