ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਬਾਲਣ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤੇਲ ਕੰਪਨੀਆਂ ਨੇ 5 ਦਿਨਾਂ ‘ਚ 4 ਵਾਰ ਕੀਮਤਾਂ ‘ਚ ਵਾਧਾ ਕੀਤਾ ਹੈ। ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਸ਼ਨੀਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।
ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ‘ਚ ਜਿੱਥੇ ਪੈਟਰੋਲ 97.81 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਸੀ। ਇਸ ਦੇ ਨਾਲ ਹੀ ਹੁਣ 80 ਪੈਸੇ ਦੇ ਵਾਧੇ ਨਾਲ ਇਸ ਦੀ ਕੀਮਤ 98.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਿੱਥੇ ਪਹਿਲਾਂ ਡੀਜ਼ਲ ਦੀ ਕੀਮਤ 89.07 ਰੁਪਏ ਸੀ। ਹੁਣ ਸ਼ਨੀਵਾਰ ਤੋਂ ਇਸ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੰਪਨੀਆਂ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਲੋਕਾਂ ਦਾ ਬਜਟ ਵਿਗੜ ਸਕਦਾ ਹੈ। ਪਿਛਲੇ 5 ਦਿਨਾਂ ‘ਚ ਤੇਲ ਦੀਆਂ ਕੀਮਤਾਂ 4 ਵਾਰ ਵਧੀਆਂ ਹਨ। ਯਾਨੀ ਕਿ 5 ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ 3.20 ਰੁਪਏ ਮਹਿੰਗਾ ਹੋ ਗਿਆ ਹੈ। ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਦੋਵਾਂ ਦੀਆਂ ਕੀਮਤਾਂ ‘ਚ ਇਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਮਾਹਿਰਾਂ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: