Petrol and diesel prices: ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ‘ਚ 17 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ, ਵੀਰਵਾਰ ਨੂੰ ਪੈਟਰੋਲ 82.66 ਰੁਪਏ ਅਤੇ ਡੀਜ਼ਲ 72.84 ਰੁਪਏ ਪ੍ਰਤੀ ਲੀਟਰ ‘ਤੇ ਚਲਾ ਗਿਆ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਿੱਛਲੇ ਦਿਨੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ।
ਰਾਜਧਾਨੀ ਦਿੱਲੀ ਵਿਚ ਪੈਟਰੋਲ 82.34 ਰੁਪਏ ਅਤੇ ਡੀਜ਼ਲ 72.42 ਰੁਪਏ ਪ੍ਰਤੀ ਲੀਟਰ ‘ਤੇ ਰਿਹਾ ਸੀ। ਪਰ ਹੁਣ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿਚ 17 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਇਹ ਵੀ ਦੇਖੋ : ਲਓ ਜੀ! ਹੁਣ ਸਰਪੰਚਾਂ ਨੇ ਵੀ ਕਰਤਾ ਵੱਡਾ ਐਲਾਨ, ਬੱਸਾਂ ਭਰ-ਭਰ ਪਹੁੰਚਣਗੇ ਦਿੱਲੀ