Petrol diesel price rise: ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਾਧਾ ਕੀਤਾ ਹੈ । ਇਹ ਵਾਧਾ ਲਗਾਤਾਰ ਚੌਥੇ ਦਿਨ ਕੀਤਾ ਗਿਆ ਹੈ । ਇਨ੍ਹਾਂ ਚਾਰ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 2 ਰੁਪਏ ਤੋਂ ਜ਼ਿਆਦਾ ਦਾ ਹੋਇਆ ਹੈ । ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਂਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਵਧੇ ਭਾਅ ‘ਤੇ ਵੇਚੇ ਜਾ ਰਹੇ ਹਨ । ਬੁੱਧਵਾਰ ਨੂੰ ਤੇਲ ਕੰਪਾਨਿਨਾ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 40 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 45 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 73 ਰੁਪਏ ਤੋਂ ਵੱਧ ਕੇ 73.40 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ 45 ਪੈਸੇ ਦੀ ਤੇਜ਼ੀ ਨਾਲ 71.62 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ ।
ਦਰਅਸਲ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਾਰੇ ਦੇਸ਼ ਵਿੱਚ ਵਧੀਆਂ, ਪਰ ਇਹ ਟੈਕਸ ਤੇ ਵੈਟ ਦੇ ਚਲਦਿਆਂ ਹਰ ਸੂਬੇ ਵਿੱਚ ਇਸਦੀਆਂ ਕੀਮਤਾਂ ਅਲੱਗ ਹੋਣਗੀਆਂ । ਵਿੱਤੀ ਰਾਜਧਾਨੀ ਮੁੰਬਈ ਵਿੱਚ ਪੈਟਰੋਲ 39 ਪੈਸੇ ਵਧ ਕੇ 80.40 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 43 ਪੈਸੇ ਵਧ ਕੇ 70.35 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ । ਕੋਲਕਾਤਾ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਪੈਟਰੋਲ 38 ਪੈਸੇ ਵਧ ਕੇ 75.36 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 40 ਪੈਸੇ ਵਧ ਕੇ 67.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਇਸ ਦੇ ਨਾਲ ਹੀ ਚੇੱਨਈ ਵਿੱਚ ਬੁੱਧਵਾਰ ਨੂੰ ਪੈਟਰੋਲ 35 ਪੈਸੇ ਵਧ ਕੇ 77.43 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 39 ਪੈਸੇ ਵਧ ਕੇ 70.13 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ ।
ਇਸ ਤੋਂ ਇਲਾਵਾ ਨੋਇਡਾ ਵਿੱਚ ਬੁੱਧਵਾਰ ਨੂੰ ਪੈਟਰੋਲ 75.69 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 65.68 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਗੁਰੂਗ੍ਰਾਮ ਵਿੱਚ ਬੁੱਧਵਾਰ ਨੂੰ ਪੈਟਰੋਲ 72.86 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.90 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਫਾਇਦਿਆਂ ਨੂੰ ਜਜ਼ਬ ਕਰਨ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਕੀਮਤਾਂ ਦੀ ਸਮੀਖਿਆ ‘ਤੇ ਰੋਕ ਲਗਾ ਦਿੱਤੀ ਗਈ ਸੀ ।