ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਬ੍ਰੈਂਟ ਕਰੂਡ 1.78 ਡਾਲਰ (2.08 ਫੀਸਦੀ) ਤੋਂ ਵੱਧ ਕੇ 87.35 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ, WTI 1.60 ਡਾਲਰ (2 ਪ੍ਰਤੀਸ਼ਤ) ਦੀ ਤੇਜ਼ੀ ਨਾਲ 81.58 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ । ਦੱਸ ਦੇਈਏ ਕਿ ਦੇਸ਼ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ । ਇੱਥੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਰਾਜਸਥਾਨ ਵਿੱਚ ਪੈਟਰੋਲ 0.48 ਰੁਪਏ ਸਸਤਾ ਹੋ ਕੇ 108.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.43 ਰੁਪਏ ਸਸਤਾ ਹੋ ਕੇ 93.85 ਰੁਪਏ ‘ਤੇ ਪਹੁੰਚ ਗਿਆ ਹੈ । ਛੱਤੀਸਗੜ੍ਹ ਵਿੱਚ ਪੈਟਰੋਲ 0.60 ਰੁਪਏ ਘਟ ਕੇ 102.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.59 ਰੁਪਏ ਦੀ ਗਿਰਾਵਟ ਦੇ ਨਾਲ 95.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ । ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪੈਟਰੋਲ 0.30 ਰੁਪਏ ਮਹਿੰਗਾ ਹੋ ਕੇ 96.89 ਰੁਪਏ ਅਤੇ ਡੀਜ਼ਲ 87.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਝਾਰਖੰਡ, ਹਿਮਾਚਲ ਅਤੇ ਮਹਾਰਾਸ਼ਟਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੇਸ਼ ਦੇ 4 ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਦੱਸ ਦੇਈਏ ਕਿ ਸਵੇਰੇ 6 ਵਜੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੁੰਦਾ ਹੈ ਤੇ ਤੇਲ ਕੰਪਨੀਆਂ ਵੱਲੋਂ ਨਵੇਂ ਰੇਤ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਮੁੱਲ ਭਾਅ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਹੀ ਕਾਰਨ ਹੈ ਕਿ ਪੈਟਰੋਲ-ਡੀਜ਼ਲ ਮਹਿੰਗਾ ਲੋਕਾਂ ਨੂੰ ਮਹਿੰਗਾ ਖਰੀਦਣਾ ਪੈਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: