ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਬ੍ਰੈਂਟ ਅਤੇ ਕਰੂਡ ‘ਚ ਕਰੀਬ 2 ਫੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸ਼ੁੱਕਰਵਾਰ ਸਵੇਰੇ WTI ਕਰੂਡ 83.62 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 88.35 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਕਾਰਨ ਪੰਜਾਬ, ਮਿਜ਼ੋਰਮ, ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਪਠਾਨਕੋਟ ਵਿੱਚ ਪੈਟਰੋਲ ਦੀ ਕੀਮਤ 99.01 ਰੁਪਏ, ਪਟਿਆਲਾ ਵਿੱਚ 98.07 ਰੁਪਏ ਅਤੇ ਲੁਧਿਆਣਾ ਵਿੱਚ 98.73 ਰੁਪਏ ਪ੍ਰਤੀ ਲੀਟਰ ਹੈ । ਇਸ ਦੇ ਨਾਲ ਹੀ ਰੂਪਨਗਰ ਵਿੱਚ ਪੈਟਰੋਲ 98.90 ਰੁਪਏ, ਸੰਗਰੂਰ ਵਿੱਚ 98.22 ਰੁਪਏ ਤੇ ਮੋਹਾਲੀ ਵਿੱਚ 98.69 ਰੁਪਏ ਪ੍ਰਤੀ ਲੀਟਰ ਹੈ।
ਜੇਕਰ ਇੱਥੇ ਹੋਰ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 52 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 46 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ ਪੱਛਮੀ ਬੰਗਾਲ ਵਿੱਚ ਪੈਟਰੋਲ 48 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: