Petrol Diesel Prices Cut: ਨਵੀਂ ਦਿੱਲੀ: ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ । ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਦੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ । ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 81.72 ਰੁਪਏ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 72.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.72 ਰੁਪਏ ਅਤੇ ਡੀਜ਼ਲ 72.78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 88.38 ਰੁਪਏ ਅਤੇ ਡੀਜ਼ਲ 79.29 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.72 ਰੁਪਏ ਅਤੇ ਡੀਜ਼ਲ 78.12 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 83.23 ਰੁਪਏ ਅਤੇ ਡੀਜ਼ਲ 76.28 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।
ਦਰਅਸਲ, ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ ਅਤੇ ਰੁਪਏ ਦੀ ਮਜ਼ਬੂਤੀ ਵਧ ਗਈ ਹੈ । ਅਜਿਹੀ ਸਥਿਤੀ ਵਿੱਚ ਮਾਹਰ ਘਰੇਲੂ ਪੱਧਰ ‘ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਭਵਿੱਖਬਾਣੀ ਕਰ ਰਹੇ ਹਨ । ਜੇ ਕਰੂਡ ਵਿੱਚ 20 ਪ੍ਰਤੀਸ਼ਤ ਦੀ ਕਮੀ ਆਉਂਦੀ ਹੈ, ਤਾਂ ਪੈਟਰੋਲ ਅਤੇ ਡੀਜ਼ਲ ਵਿੱਚ 5 ਪ੍ਰਤੀਸ਼ਤ ਦੀ ਕਮੀ ਆ ਸਕਦੀ ਹੈ । ਇਸ ਲਈ ਪੈਟਰੋਲ ਅਤੇ ਡੀਜ਼ਲ 2.5 ਤੋਂ 3 ਰੁਪਏ ਪ੍ਰਤੀ ਲੀਟਰ ਸਸਤਾ ਹੋ ਸਕਦਾ ਹੈ।
ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।