Petrol Diesel prices cut: ਨਵੀਂ ਦਿੱਲੀ: ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਘਰੇਲੂ ਬਾਜ਼ਾਰ ਵਿੱਚ ਅਤੇ ਡੀਜ਼ਲ ਸਸਤੇ ਹੋ ਗਏ ਹਨ। ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 8 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ। ਜਿਸ ਕਾਰਨ ਪੈਟਰੋਲ ਦੀਆਂ ਕੀਮਤਾਂ 81.06 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ । ਇਸ ਦੇ ਨਾਲ ਹੀ ਡੀਜ਼ਲ 15 ਪੈਸੇ ਘੱਟ ਕੇ 71.28 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ । ਦੱਸ ਦੇਈਏ ਕਿ ਸੋਮਵਾਰ ਯਾਨੀ 21 ਸਤੰਬਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਪ੍ਰਤੀ ਲੀਟਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.14 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ ਸੀ । ਜਦੋਂਕਿ ਇਸ ਦੌਰਾਨ ਡੀਜ਼ਲ ਦੀ ਕੀਮਤ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ । ਜਿਸ ਤੋਂ ਬਾਅਦ ਇਹ 71.43 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਸੀ। ਦਰਅਸਲ, ਸਤੰਬਰ ਮਹੀਨੇ ਦੀ 3 ਤਾਰੀਕ ਤੋਂ ਲੈ ਕੇ ਡੀਜ਼ਲ ਥੋੜ੍ਹਾ-ਥੋੜ੍ਹਾ ਸਸਤਾ ਹੋ ਰਿਹਾ ਹੈ ਤੇ ਇਸ ਵਿੱਚ ਅੱਜ ਤੱਕ 2.28 ਰੁਪਏ ਤੱਕ ਦੀ ਕਮੀ ਆ ਚੁੱਕੀ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.06 ਰੁਪਏ ਅਤੇ ਡੀਜ਼ਲ 71.28 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸੇ ਤਰ੍ਹਾਂ ਮੁੰਬਈ ਵਿੱਚ ਪੈਟਰੋਲ 87.74 ਰੁਪਏ ਅਤੇ ਡੀਜ਼ਲ 77.74 ਰੁਪਏ ਲੀਟਰ, ਚੇੱਨਈ ਵਿੱਚ ਪੈਟਰੋਲ 84.14 ਰੁਪਏ ਅਤੇ ਡੀਜ਼ਲ 76.72 ਰੁਪਏ ਅਤੇ ਕੋਲਕਾਤਾ ਵਿੱਚ ਪੈਟਰੋਲ 82.59 ਰੁਪਏ ਅਤੇ ਡੀਜ਼ਲ 74.80 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਜੇ ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇੱਕ ਮੈਸੇਜ ਕਰਨਾ ਪਵੇਗਾ । ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9292992249 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ, ਜਦੋਂਕਿ BPCL ਦੇ ਗਾਹਕ RSP ਲਿਖ ਕੇ 9223112222 ਨੰਬਰ ‘ਤੇ ਸੰਦੇਸ਼ ਭੇਜ ਸਕਦੇ ਹਨ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ।