ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਪੰਜਵੀਂ ਵਾਰ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਵਾਧਾ ਅੱਜ ਸਵੇਰ ਤੋਂ ਲਾਗੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਪੈਟਰੋਲ ਦੀ ਕੀਮਤ ਵਿੱਚ 50 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਹ ਵਾਧਾ ਐਤਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਿਆ ਹੈ। ਇਸ ਨਾਲ ਐਤਵਾਰ ਸਵੇਰ ਤੋਂ ਪੈਟਰੋਲ ਦੀ ਕੀਮਤ 99.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੁਣ ਤੱਕ ਤੇਲ ਦੀਆਂ ਕੀਮਤਾਂ ‘ਚ 3.70 ਰੁਪਏ ਦਾ ਵਾਧਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਜਦੋਂ ਤੱਕ ਰੂਸ-ਯੂਕਰੇਨ ਯੁੱਧ ਖਤਮ ਨਹੀਂ ਹੁੰਦਾ, ਇਹ ਵਾਧਾ ਇਸੇ ਤਰ੍ਹਾਂ ਜਾਰੀ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਹੋਰ ਮਹਿੰਗਾਈ ਲਈ ਤਿਆਰ ਰਹਿਣਾ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: