ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ। ਅੱਜ ਵੀ ਯਾਨੀ ਕਿ ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਗਈਆਂ ਸਨ, ਪਰ ਸ਼ਨੀਵਾਰ ਨੂੰ ਇਨ੍ਹਾਂ ਦੀਆਂ ਕੀਮਤਾਂ ਵਿੱਚ ਫਿਰ ਤੋਂ ਵਾਧਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 13 ਦਿਨਾਂ ਵਿੱਚ 12ਵੀਂ ਵਾਰ ਵਾਧਾ ਕੀਤਾ ਗਿਆ ਹੈ। ਲਗਭਗ ਸਾਢੇ ਚਾਰ ਮਹੀਨਿਆਂ ਦੀ ਸਥਿਰਤਾ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪਿਛਲੇ 13 ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੋਨੋਂ ਹੀ 8 ਰੁਪਏ ਪ੍ਰਤੀ ਲੀਟਰ ਤੱਕ ਮਹਿੰਗੇ ਹੋ ਗਏ ਹਨ। ਇਸ ਵਾਧੇ ਤੋਂ ਬਾਅਦ ਅੱਜ ਦਿੱਲੀ ਵਿੱਚ ਪੈਟਰੋਲ 103.41 ਤੇ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ ਪੈਟਰੋਲ ਦੀ ਕੀਮਤ 84 ਪੈਸੇ ਵਾਧੇ ਤੋਂ ਬਾਅਦ 118.41 ਤੇ ਡੀਜ਼ਲ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ: ‘ਪੰਜਾਬ ਚੋਣਾਂ ‘ਚ ਆਪਸੀ ਫੁੱਟ ਕਾਰਨ ਕਿਸਾਨ ਹਾਰੇ, ‘ਆਪ’ ਨੂੰ ਹੋਇਆ ਫਾਇਦਾ’ : ਗੁਰਨਾਮ ਸਿੰਘ ਚੜੂਨੀ
ਗੌਰਤਲਬ ਹੈ ਕਿ ਨਵੰਬਰ ਦੀ ਸ਼ੁਰੂਆਤ ਤੋਂ ਮੰਗਲਵਾਰ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ ਸਨ। ਉਸ ਦੌਰਾਨ ਕੇਂਦਰ ਨੇ ਪੈਟਰੋਲ ਤੇ ਡੀਜ਼ਲ ‘ਤੇ ਉਤਪਾਦ ਫੀਸ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਸੀ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ SMS ਭੇਜ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: