Petrol diesel prices rise: ਨਵੀ ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਤੇਲ ਮਾਰਕੀਟਿੰਗ ਕੰਪਨੀਆਂ (OMC) ਨੇ ਮੰਗਲਵਾਰ ਨੂੰ ਲਗਾਤਾਰ 10ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ਵਿੱਚ 47 ਪੈਸੇ ਦੇ ਵਾਧੇ ਤੋਂ ਬਾਅਦ ਹੁਣ ਪੈਟਰੋਲ ਦੀ ਕੀਮਤ 76.73 ਰੁਪਏ ਪ੍ਰਤੀ ਲੀਟਰ ਹੋ ਗਈ ਹੈ । ਇਸ ਦੇ ਨਾਲ ਹੀ ਡੀਜ਼ਲ ਵਿੱਚ 57 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਰਾਜਧਾਨੀ ਵਿੱਚ ਡੀਜ਼ਲ ਦੀ ਕੀਮਤ ਵੱਧ ਕੇ 75.19 ਪ੍ਰਤੀ ਲੀਟਰ ਹੋ ਗਈ ਹੈ ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 48 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦਾ ਵਾਧਾ ਹੋਇਆ ਸੀ । ਸੋਮਵਾਰ ਨੂੰ ਦਿੱਲੀ ਵਿੱਚ 48 ਪੈਸੇ ਦੇ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 76.26 ਰੁਪਏ ਪ੍ਰਤੀ ਲੀਟਰ ਸੀ । ਇਸ ਦੇ ਨਾਲ ਹੀ ਡੀਜ਼ਲ ਵਿੱਚ 59 ਪੈਸੇ ਦੇ ਵਾਧੇ ਤੋਂ ਬਾਅਦ ਇਸ ਦੀ ਕੀਮਤ 74.62 ਰੁਪਏ ਪ੍ਰਤੀ ਲੀਟਰ ਸੀ ।
ਜ਼ਿਕਰਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 7 ਜੂਨ ਤੋਂ ਰੋਜ਼ਾਨਾ ਵੱਧ ਰਹੀਆਂ ਹਨ । ਇਸ ਤੋਂ ਪਹਿਲਾਂ ਕੰਪਨੀਆਂ ਨੇ ਲਗਭਗ 12 ਹਫ਼ਤਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਸੀ। 7 ਜੂਨ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਅਧਾਰ ‘ਤੇ ਭਾਰਤ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਜਿਸ ਤੋਂ ਬਾਅਦ ਅੱਜ ਯਾਨੀ ਮੰਗਲਵਾਰ ਤੱਕ 10ਵੇਂ ਦਿਨ ਤੱਕ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਦਾ ਵਾਧਾ ਹੋ ਚੁੱਕਿਆ ਹੈ।
ਉੱਥੇ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਦੌਰ ਹੈ। ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬ੍ਰੈਂਟ ਕੱਚੇ ਤੇਲ ਦੀ ਕੀਮਤ 39.65 ਡਾਲਰ ਪ੍ਰਤੀ ਬੈਰਲ ਸੀ । ਕੋਰੋਨਾ ਵਾਇਰਸ ਦੀ ਲਾਗ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਲਗਭਗ 3 ਮਹੀਨਿਆਂ ਤੋਂ ਵਿਸ਼ਵ ਭਰ ਵਿੱਚ ਸਥਿਰ ਰਹੀਆਂ ਹਨ।