Petrol diesel prices rise: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 48 ਦਿਨਾਂ ਦੀ ਬਰੇਕ ਤੋਂ ਬਾਅਦ ਅੱਜ ਯਾਨੀ ਕਿ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਉਛਾਲ ਆਇਆ ਹੈ। ਦਿੱਲੀ ਵਿਚ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ 8 ਪੈਸੇ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਹੈ, ਜਦਕਿ ਡੀਜ਼ਲ ਵਿੱਚ ਵੀ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ । ਐਤਵਾਰ ਨੂੰ ਦਿੱਲੀ ਵਿੱਚ ਪੈਟਰੋਲ 81.46 ਰੁਪਏ ਤੇ ਡੀਜ਼ਲ 71.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।
ਦਰਅਸਲ, ਅਗਸਤ ਦੇ ਦੂਜੇ ਪੰਦਰਵਾੜੇ ਦੀ ਸ਼ੁਰੂਆਤ ਤੋਂ ਹੀ ਪੈਟਰੋਲ ਦੀਆਂ ਕੀਮਤਾਂ ਵਿੱਚ ਅੱਗ ਲੱਗਣੀ ਸ਼ੁਰੂ ਹੋ ਗਈ ਸੀ, ਜੋ ਕਿ 1 ਸਤੰਬਰ ਤੱਕ ਜਾਰੀ ਰਹੀ ਸੀ। ਜੇਕਰ ਇੱਥੇ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਪਿਛਲੀਆਂ 13 ਕਿਸ਼ਤਾਂ ਵਿੱਚ ਪੈਟਰੋਲ 1.65 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ । ਉਸ ਤੋਂ ਬਾਅਦ ਕੁਝ ਦਿਨਾਂ ਲਈ ਸਥਿਰ ਰਹਿਣ ਤੋਂ ਬਾਅਦ ਬੀਤੇ 10 ਸਤੰਬਰ ਤੋਂ ਬਾਅਦ ਇਸ ਵਿੱਚ ਕੁਝ ਕਮੀ ਆਈ ਸੀ ਅਤੇ ਪਿਛਲੇ ਮਹੀਨੇ ਇਸ ਵਿੱਚ 1.19 ਰੁਪਏ ਦੀ ਗਿਰਾਵਟ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਯੂਰਪ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਮੰਗ ਮੌਜੂਦਾ ਨਵੰਬਰ ਵਿੱਚ 15 ਤੋਂ 20 ਪ੍ਰਤੀਸ਼ਤ ਘੱਟਣ ਦੀ ਉਮੀਦ ਹੈ। ਕਿਉਂਕਿ, ਯੂਰਪ ਦੀਆਂ ਵੱਡੀਆਂ ਆਰਥਿਕਤਾਵਾਂ ਨੇ ਇੱਕ ਵਾਰ ਫਿਰ ਕੋਰੋਨਾ ਵਾਇਰਸ ਨਾਲ ਲੜਨ ਲਈ ਤਾਲਾਬੰਦੀ ਦਾ ਐਲਾਨ ਕੀਤਾ ਹੈ। ਇਸ ਨਾਲ ਪੈਟਰੋ ਕੈਮੀਕਲ ਦੀ ਮੰਗ ਵਿੱਚ ਭਾਰੀ ਕਮੀ ਆਈ ਹੈ। ਇਹੀ ਕਾਰਨ ਹੈ ਕਿ ਯੂਰਪ ਦੀਆਂ ਬਹੁਤ ਸਾਰੀਆਂ ਰਿਫਾਈਨਰੀਆਂ ਸਥਾਈ ਤੌਰ ‘ਤੇ ਬੰਦ ਹੋਣ ਦੀ ਕਗਾਰ ‘ਤੇ ਹਨ। ਦਸੰਬਰ ਵਿੱਚ ਵੀ ਅਜਿਹਾ ਹੀ ਰਹਿਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਇਸ ਹਫਤੇ ਦੇ ਅੰਤ ਤੱਕ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਥੋੜ੍ਹਾ ਵਾਧਾ ਹੋਇਆ ਹੈ।
ਦੱਸ ਦੇਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਤੁਸੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਨੂੰ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਗ੍ਰਾਹਕ RSP ਸਪੇਸ ਪੈਟਰੋਲ ਪੰਪ ਦਾ ਕੋਡ 9292992249 ‘ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।