Petrol diesel prices rise again: 20 ਨਵੰਬਰ ਤੋਂ ਬਾਅਦ 12ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ ਵਿਚ 17-20 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਡੀਜ਼ਲ ਦੀਆਂ ਕੀਮਤਾਂ 21 ਪੈਸੇ ਤੋਂ 24 ਪੈਸੇ ਵਧੀਆਂ ਹਨ। ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 20 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਡੀਜ਼ਲ 23 ਪੈਸੇ ਮਹਿੰਗਾ ਹੋ ਗਿਆ ਹੈ। ਬੀਤੇ ਦਿਨੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 82.66 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ ਵੱਧ ਕੇ 82.86 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਸੇ ਤਰ੍ਹਾਂ ਮੁੰਬਈ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਵੀ 19 ਪੈਸੇ ਦਾ ਵਾਧਾ ਹੋਇਆ ਹੈ, ਦੀ ਦਰ 89.33 ਤੋਂ ਵਧ ਕੇ 89.52 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ ਵਿੱਚ ਪੈਟਰੋਲ ਅੱਜ 84.18 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 84.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਅੱਜ ਚੇਨਈ ਵਿਚ ਪੈਟਰੋਲ 85.76 ਰੁਪਏ ਵਿਚ ਵਿਕ ਰਿਹਾ ਹੈ, ਜਦੋਂਕਿ ਕੱਲ ਇਹ ਰੇਟ 85.59 ਰੁਪਏ ਸੀ। ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਅੱਜ ਵਾਧਾ ਹੋਇਆ ਹੈ। ਬੀਤੇ ਦਿਨੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 72.84 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਵੱਧ ਕੇ 73.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਡੀਜ਼ਲ 79.66 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦੋਂਕਿ ਕੱਲ ਇਹ ਰੇਟ 79.42 ਰੁਪਏ ਪ੍ਰਤੀ ਲੀਟਰ ਸੀ। ਕੋਲਕਾਤਾ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ, ਇਥੇ ਡੀਜ਼ਲ ਦੀ ਕੀਮਤ 76.64 ਰੁਪਏ ਪ੍ਰਤੀ ਲੀਟਰ ਹੈ, ਜੋ ਕੱਲ੍ਹ 76.41 ਰੁਪਏ ਪ੍ਰਤੀ ਲੀਟਰ ਸੀ। ਚੇਨਈ ਵਿਚ ਡੀਜ਼ਲ 78.24 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 78.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਦੇਖੋ : ਹਨੀਮੂਨ ‘ਤੇ ਜਾਣ ਦੀ ਬਜਾਏ, ਕਿਸਾਨੀ ਸੰਘਰਸ਼ ‘ਚ ਪਹੁੰਚੇ ਗਾਇਕ ‘ਜੱਸ ਬਾਜਵਾ’, ਸੁਣੋ ਕੀ ਕਹਿ ਰਹੇ ਨੇ…