ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਨਹੀਂ ਹੈ । ਅੱਜ ਵੀ ਯਾਨੀ ਕਿ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ । ਪਿਛਲੇ ਦੋ ਹਫਤਿਆਂ ਵਿੱਚ ਇਹ 12ਵੀਂ ਵਾਰ ਵਾਧਾ ਹੋਇਆ ਹੈ। ਇਨ੍ਹਾਂ ਦੋ ਹਫਤਿਆਂ ਵਿੱਚ ਹੀ ਤੇਲ 8.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ 103.81 ਰੁਪਏ ਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਮੁੰਬਈ ਵਿੱਚ ਅੱਜ ਪੈਟਰੋਲ 118.83 ਰੁਪਏ ਤੇ ਡੀਜ਼ਲ 103.07 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।
ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣਦੇ ਕਾਰਨ ਵੀ ਭਾਰਤ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ । ਕੌਮਾਂਤਰੀ ਬਾਜ਼ਾਰ ਵਿੱਚ ਸੋਮਵਾਰ ਸਵੇਰੇ ਵੀ ਬ੍ਰੈਂਟ ਕਰੂਡ ਫਿਊਚਰ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ । ਤੇਲ ਦੀ ਕੀਮਤ ਸਵੇਰੇ 0.8 ਫੀਸਦੀ ਦੀ ਗਿਰਾਵਟ ਤੋਂ ਬਾਅਦ 103.60 ਡਾਲਰ ਪ੍ਰਤੀ ਬੈਰਲ ‘ਤੇ ਸੀ । ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ ਕਰੂਡ ਵੀ ਇਸੇ ਤਰ੍ਹਾਂ ਘਟਿਆ ਅਤੇ 98.45 ਡਾਲਰ ‘ਤੇ ਰਿਹਾ ।
ਇਹ ਵੀ ਪੜ੍ਹੋ: ਅਮਰੀਕਾ : ਕੈਲੀਫੋਰਨੀਆ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਅੰਨ੍ਹੇਵਾਹ ਫਾਇਰਿੰਗ, 6 ਮੌਤਾਂ, 9 ਜ਼ਖਮੀ
ਗੌਰਤਲਬ ਹੈ ਕਿ ਨਵੰਬਰ ਦੀ ਸ਼ੁਰੂਆਤ ਤੋਂ ਮੰਗਲਵਾਰ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ ਸਨ। ਉਸ ਦੌਰਾਨ ਕੇਂਦਰ ਨੇ ਪੈਟਰੋਲ ਤੇ ਡੀਜ਼ਲ ‘ਤੇ ਉਤਪਾਦ ਫੀਸ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਸੀ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ SMS ਭੇਜ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: