ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ । ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ 93 ਡਾਲਰ ‘ਤੇ ਪਹੁੰਚ ਗਈ ਹੈ ਪਰ ਦੀਵਾਲੀ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ।
ਸੂਤਰਾਂ ਅਨੁਸਾਰ ਇਸ ਸਮੇਂ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਪਿਛਲੇ ਸਾਲ ਦੀਵਾਲੀ ਮੌਕੇ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਸੀ । ਉਦੋਂ ਕੱਚੇ ਤੇਲ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਸ ਵਿੱਚ ਕਰੀਬ 13 ਡਾਲਰ ਪ੍ਰਤੀ ਡਾਲਰ ਦਾ ਵਾਧਾ ਹੋਇਆ ਹੈ ਪਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ । ਦਿੱਲੀ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
ਇਹ ਵੀ ਪੜ੍ਹੋ: ‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ
ਦੱਸ ਦੇਈਏ ਕਿ ਇਸ ਸਮੇਂ ਪੰਜ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵੋਟਰਾਂ ਨੂੰ ਨਾਰਾਜ਼ ਕਰਨ ਦਾ ਖਤਰਾ ਨਹੀਂ ਚੁੱਕ ਸਕਦੀ । ਯਾਨੀ ਉਦੋਂ ਤੱਕ ਪੈਟਰੋਲ ਅਤੇ ਡੀਜ਼ਲ ਵਿੱਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਉਦੋਂ ਤੱਕ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ 90 ਫੀਸਦੀ ਤੋਂ ਜ਼ਿਆਦਾ ਹਿੱਸਾ ਸਰਕਾਰੀ ਕੰਪਨੀਆਂ ਦਾ ਹੈ।
ਗੌਰਤਲਬ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਹਿਣ ਕਾਰਨ ਸੋਮਵਾਰ ਨੂੰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 94 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ । ਸਾਲ 2014 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਇਸ ਪੱਧਰ ‘ਤੇ ਪਹੁੰਚ ਗਈਆਂ ਹਨ । ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਿਹਾ ਤਾਂ ਕੱਚੇ ਤੇਲ ਦੀ ਕੀਮਤ 125 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: