Petrol Price Rise: ਬੀਤੇ ਦਿਨ ਯਾਨੀ ਕਿ ਬੁੱਧਵਾਰ ਦੀ ਸਥਿਰਤਾ ਤੋਂ ਬਾਅਦ ਹਫਤੇ ਦੇ ਚੌਥੇ ਕਾਰੋਬਾਰੀ ਦਿਨ ਯਾਨੀ ਵੀਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ 10 ਪੈਸੇ ਵੱਧ ਕੇ 81.83 ਰੁਪਏ ‘ਤੇ ਪਹੁੰਚ ਗਿਆ । ਉੱਥੇ ਹੀ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪਿਛਲੇ 26 ਦਿਨਾਂ ਤੋਂ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।ਪੈਟਰੋਲ ਸਿਰਫ 12 ਦਿਨਾਂ ਦੇ ਅੰਦਰ 1.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਦੀ ਕੀਮਤ ਸਿਰਫ 19 ਅਤੇ 26 ਅਗਸਤ ਨੂੰ ਸਥਿਰ ਰਹੀ । ਹੁਣ ਤੱਕ ਇਸ ਦੀ ਕੀਮਤ ਵਿੱਚ 1.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਪੈਟਰੋਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਛੇ ਦਿਨਾਂ ਦੇ ਵਾਧੇ ਨੂੰ ਲੈ ਕੇ ਬੁੱਧਵਾਰ ਨੂੰ ਬ੍ਰੇਕ ਲੱਗੀ ਸੀ । ਤੇਲ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ । ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿੱਚ 11 ਪੈਸੇ ਦਾ ਵਾਧਾ ਹੋਇਆ ਸੀ, ਜਦੋਂਕਿ ਚੇੱਨਈ ਵਿੱਚ 9 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।
ਦਰਅਸਲ, ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇੱਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 81.83 ਰੁਪਏ, 83.34 ਰੁਪਏ, 88.49 ਰੁਪਏ ਅਤੇ 84.83 ਰੁਪਏ ਪ੍ਰਤੀ ਲੀਟਰ ਹੈ । ਚਾਰ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 73.56, 77.06 ਰੁਪਏ, 80.11 ਰੁਪਏ ਅਤੇ 78.86 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਬਣੀ ਹੋਈ ਹੈ।
ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋ ਸਕਦਾ ਹੈ, ਕਿਉਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਲਗਾਤਾਰ ਤੇਜ਼ੀ ਦਾ ਰੁਝਾਨ ਬਣਿਆ ਹੋਇਆ ਹੈ। ਇਸ ਤੇਜ਼ੀ ਦੇ ਬਾਅਦ ਬੈਂਚਮਾਰਕ ਕੱਚੇ ਤੇਲ ਦੀ ਬ੍ਰੈਂਟ ਕਰੂਡ ਦੀ ਕੀਮਤ 46 ਡਾਲਰ ਪ੍ਰਤੀ ਬੈਰਲ ਤੋਂ ਉਪਰ ਜਾ ਚੁੱਕੀ ਹੈ।