ਦੇਸ਼ ਵਾਸੀਆਂ ਨੂੰ ਬਾਲਣ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਮਹਿੰਗਾਈ ਦੀ ਇੱਕ ਹੋਰ ਬੂਸਟਰ ਖੁਰਾਕ ਮਿਲਣ ਜਾ ਰਹੀ ਹੈ। 1 ਅਪ੍ਰੈਲ ਤੋਂ 800 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ‘ਚ 10.7 ਫੀਸਦੀ ਦਾ ਵਾਧਾ ਹੋਣ ਜਾ ਰਿਹਾ ਹੈ। ਇਨ੍ਹਾਂ ਵਿੱਚ ਪੈਰਾਸੀਟਾਮੋਲ, ਬੁਖਾਰ ਦੀ ਮੁੱਢਲੀ ਦਵਾਈ ਸ਼ਾਮਲ ਹੈ।
ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨਪੀਪੀਏ) ਨੇ ਸ਼ੁੱਕਰਵਾਰ ਨੂੰ ਇਨ੍ਹਾਂ ਦਵਾਈਆਂ ਦੇ ਥੋਕ ਮੁੱਲ ਇੰਡੈਕਸ ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ। ਇਸ ਦਾ ਮਤਲਬ ਹੈ ਕਿ 1 ਅਪ੍ਰੈਲ ਤੋਂ ਲਗਭਗ 800 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਵਧਣਗੀਆਂ। ਇਹ ਉਹ ਦਵਾਈਆਂ ਹਨ ਜੋ ਜ਼ਿਆਦਾਤਰ ਆਮ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ।
ਐਨਪੀਪੀਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਣਜ ਅਤੇ ਉਦਯੋਗ ਮੰਤਰਾਲੇ ਦੇ ਆਰਥਿਕ ਸਲਾਹਕਾਰ ਦੇ ਦਫ਼ਤਰ ਦੁਆਰਾ ਪ੍ਰਦਾਨ ਕੀਤੇ ਥੋਕ ਮੁੱਲ ਇੰਡੈਕਸ ਦੇ ਅੰਕੜਿਆਂ ਦੇ ਅਧਾਰ ‘ਤੇ, ਦਵਾਈਆਂ ਦੀ ਕੀਮਤ ਵਿੱਚ 10.76 ਫ਼ੀਸਦ ਦੇ ਵਾਧੇ ਦੀ ਇਜਾਜ਼ਤ ਹੈ। ਇਹ ਫੈਸਲਾ ਡਰੱਗਜ਼ ਆਰਡਰ, 2013 ਦੇ ਉਪਬੰਧਾਂ ਅਨੁਸਾਰ ਲਿਆ ਗਿਆ ਹੈ। ਇਸ ਤਰ੍ਹਾਂ 1 ਅਪ੍ਰੈਲ ਤੋਂ ਬੁਖਾਰ, ਇਨਫੈਕਸ਼ਨ, ਦਿਲ ਦੇ ਰੋਗ, ਹਾਈ ਬਲੱਡ ਪ੍ਰੈਸ਼ਰ, ਚਮੜੀ ਰੋਗ ਅਤੇ ਅਨੀਮੀਆ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਮਹਿੰਗੀਆਂ ਹੋ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: