ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਵਿੱਚ ਮੁਦਰਾ ਨੀਤੀ ਦਾ ਐਲਾਨ ਕੀਤਾ। MPC ਨੇ ਪਾਲਿਸੀ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਰੈਪੋ ਦਰ 4 ਫੀਸਦੀ ‘ਤੇ ਬਰਕਰਾਰ ਹੈ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ, ਰਿਜ਼ਰਵ ਬੈਂਕ ਨੇ ਆਖਰੀ ਵਾਰ 22 ਮਈ 2020 ਨੂੰ ਰੈਪੋ ਦਰ ਵਿੱਚ ਬਦਲਾਅ ਕੀਤਾ ਸੀ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰਿਵਰਸ ਰੈਪੋ ਰੇਟ ਵਿੱਚ 0.40 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ ਵਧ ਕੇ 3.75 ਫ਼ੀਸਦ ਹੋ ਗਿਆ ਹੈ। ਮਾਰਜਿਨਲ ਸਟੈਂਡਿੰਗ ਫੈਸਿਲਿਟੀ ਰੇਟ (MSFR) ਅਤੇ ਬੈਂਕ ਦਰ 4.25 ਫੀਸਦੀ ਹੋਵੇਗੀ। ਨੀਤੀ ਦਾ ਪੈਂਤੜਾ ‘ਅਨੁਕੂਲ’ ਰੱਖਿਆ ਗਿਆ ਹੈ। ਭਵਿੱਖ ਵਿੱਚ, ਅਸੀਂ ਅਨੁਕੂਲ ਰਵੱਈਏ ਨੂੰ ਬਦਲਾਂਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”