ਭਾਰਤੀ ਕਰੰਸੀ ਰੁਪਇਆ ਸੋਮਵਾਰ ਨੂੰ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ । ਸ਼ੁਰੂਆਤੀ ਕਾਰੋਬਾਰ ਵਿੱਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 82.68 ਪ੍ਰਤੀ ਡਾਲਰ ‘ਤੇ ਆ ਗਿਆ ਹੈ । ਰੁਪਏ ਵਿੱਚ ਰਿਕਾਰਡ ਗਿਰਾਵਟ ਤੋਂ ਬਾਅਦ ਭਾਰੀ ਚਿੰਤਾ ਪੈਦਾ ਹੋ ਗਈ ਹੈ ਅਤੇ ਇਸ ਦੇ 85 ਰੁਪਏ ਪ੍ਰਤੀ ਡਾਲਰ ‘ਤੇ ਆਉਣ ਦੀ ਉਮੀਦ ਹੈ।
ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ । ਇੱਕ ਡਾਲਰ ਦੀ ਕੀਮਤ ਪਹਿਲੀ ਵਾਰ 82.68 ਰੁਪਏ ਹੋ ਗਈ ਹੈ। ਭਾਰਤੀ ਰਿਜ਼ਰਵ ਬੈਂਕ ਦੀ ਰੁਪਏ ਦੀ ਗਿਰਾਵਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਬਹੁਤ ਘੱਟ ਨਿਕਲਿਆ ਹੈ ਅਤੇ ਰੁਪਇਆ ਲਗਾਤਾਰ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ।
ਜੇ ਇਸ ਸਾਲ ਰੁਪਏ ਦੀ ਗਿਰਾਵਟ ‘ਤੇ ਨਜ਼ਰ ਮਾਰੀ ਜਾਵੇ ਤਾਂ ਇਸ ਵਿੱਚ 11 ਫੀਸਦੀ ਦੀ ਗਿਰਾਵਟ ਆਈ ਹੈ । ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਦੇ ਦੋ ਸਾਲ ਦੇ ਹੇਠਲੇ ਪੱਧਰ ‘ਤੇ ਆਉਣ ਤੋਂ ਬਾਅਦ ਡਾਲਰ ਦੀ ਮੰਗ ਵੱਧ ਰਹੀ ਹੈ ਅਤੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
ਦੱਸ ਦੇਈਏ ਕਿ ਸੋਮਵਾਰ ਨੂੰ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇ ਨਾਲ ਕਾਰੋਬਾਰ ਖੁੱਲ੍ਹਿਆ। ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 220.30 ਅੰਕ ਯਾਨੀ ਕਿ 1.27 ਫ਼ੀਸਦੀ ਦੀ ਗਿਰਾਵਟ ਦੇ ਨਾਲ 17,094.35 ‘ਤੇ ਖੁੱਲ੍ਹਿਆ। BSE ਦਾ ਸੈਂਸੇਕਸ 767.22 ਅੰਕ ਯਾਨੀ ਕਿ 1.32 ਫ਼ੀਸਦੀ ਦੀ ਗਿਰਾਵਟ ਦੇ ਨਾਲ 57,424.07 ‘ਤੇ ਖੁੱਲ੍ਹਿਆ।
ਵੀਡੀਓ ਲਈ ਕਲਿੱਕ ਕਰੋ -: