ਪੰਜਾਬ ਵਿੱਚ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਨੇ ਦੋ ਰੁਪਏ ਪ੍ਰਤੀ ਲੀਟਰ ਦੁੱਧ ਮਹਿੰਗਾ ਕਰ ਦਿੱਤਾ ਹੈ। ਵੇਰਕਾ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਭਲਕੇ ਯਾਨੀ ਕਿ 19 ਅਗਸਤ ਤੋਂ ਲਾਗੂ ਹੋਣਗੀਆਂ।
ਦੱਸ ਦੇਈਏ ਕਿ ਬੀਤੇ ਦਿਨ ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਦੇ ਵਾਧੇ ਤੋਂ ਬਾਅਦ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ, ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: CM ਮਾਨ ਦੀ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ, 4358 ਕਾਂਸਟੇਬਲਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਇਸ ਸਬੰਧੀ ਫੈਡਰੇਸ਼ਨ ਨੇ ਕਿਹਾ ਸੀ ਕਿ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਬਹੁਤ ਘੱਟ ਹੈ। ਡੇਅਰੀ ਫੈਡਰੇਸ਼ਨ ਨੇ ਕਿਹਾ ਸੀ ਕਿ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪਸ਼ੂਆਂ ਦਾ ਚਾਰਾ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਮਹਿੰਗਾ ਹੋ ਗਿਆ ਹੈ, ਜਦੋਂ ਕਿ ਅਸੀਂ ਕਿਸਾਨਾਂ ਨੂੰ ਪਿਛਲੇ ਸਾਲ ਨਾਲੋਂ 8-9 ਫੀਸਦੀ ਵੱਧ ਭੁਗਤਾਨ ਵੀ ਕਰ ਰਹੇ ਹਾਂ। ਅਜਿਹੇ ਵਿੱਚ ਸਾਡੇ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -: