ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਮੋਬਾਈਲ ਐਪ ਲਾਂਚ ਕੀਤਾ ਜੋ CAA ਦੇ ਤਹਿਤ ਅਰਜ਼ੀ ਦੇਣ ਦੀ ਸਹੂਲਤ ਪ੍ਰਦਾਨ ਕਰੇਗਾ। ਗ੍ਰਹਿ ਮੰਤਰਾਲੇ ਦੇ ਬੁਲਾਰੇ ਅਨੁਸਾਰ ਐਪ ਨੂੰ ਗੂਗਲ ਪਲੇ ਸਟੋਰ ਜਾਂ ਕੇਂਦਰ ਸਰਕਾਰ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

CAA Application Portal news
ਬੁਲਾਰੇ ਨੇ ਦੱਸਿਆ ਕਿ CAA-2019 ਮੋਬਾਈਲ ਐਪ ਨੂੰ ਨਾਗਰਿਕਤਾ ਸੋਧ ਐਕਟ-2019 ਤਹਿਤ ਅਪਲਾਈ ਕਰਨ ਲਈ ਲਾਂਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਗ੍ਰਹਿ ਮੰਤਰਾਲੇ ਨੇ CAA ਦੇ ਤਹਿਤ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦੇ ਯੋਗ ਲੋਕਾਂ ਲਈ ਪੋਰਟਲ ਲਾਂਚ ਕੀਤਾ ਸੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
CAA ਨੂੰ ਲਾਗੂ ਕਰਨ ਦੇ ਨਿਯਮਾਂ ਨੂੰ ਸੋਮਵਾਰ ਨੂੰ ਸੂਚਿਤ ਕੀਤਾ ਗਿਆ, ਜਿਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਗੈਰ-ਮੁਸਲਿਮ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ।