ਅਕਸਰ ਅਜਿਹਾ ਕਿਹਾ ਜਾਂਦਾ ਹੈ ਕਿ ਜਦੋਂ ਤੱਕ ਤੁਸੀਂ ਕਿਸੇ ਚੀਜ਼ ਨੂੰ ਆਪਣੀਆਂ ਅੱਖਾਂ ਨਾਲ ਵੇਖੋ, ਉਸ ‘ਤੇ ਕਦੇ ਵੀ ਵਿਸ਼ਵਾਸ ਨਾ ਕਰੋ। ਹਾਲਾਂਕਿ ਅਜਿਹਾ ਬਹੁਤ ਘੱਟ ਹੀ ਹੁੰਦਾ ਹੈ। ਦੁਨੀਆ ਵਿੱਚ ਅਜਿਹੇ ਲੱਖਾਂ ਕਰੋੜਾਂ ਲੋਕ ਹਨ, ਜੋ ਸੁਣੀਆਂ-ਸੁਣਾਈਆਂ ਗੱਲਾਂ ‘ਤੇ ਅੰਨ੍ਹੇਵਾਹ ਵਿਸ਼ਵਾਸ ਕਰ ਲੈਂਦੇ ਹਨ ਅਤੇ ਦੂਜਿਆਂ ਨੂੰ ਵੀ ਉਨ੍ਹਾਂ ਗੱਲਾਂ ‘ਤੇ ਵਿਸ਼ਵਾਸ ਕਰਨ ਲਈ ਮਜਬੂਰ ਕਰਦੇ ਹਨ। ਹੁਣ ਜ਼ਰਾ ਭੂਤਾਂ-ਪ੍ਰੇਤਾਂ ਨੂੰ ਹੀ ਲੈ ਲਓ। ਕੁਝ ਲੋਕ ਆਤਮਾਵਾਂ ਅਤੇ ਭੂਤਾਂ ਦੀ ਹੋਂਦ ਤੋਂ ਇਨਕਾਰ ਕਰਦੇ ਹਨ ਜਦਕਿ ਕੁਝ ਲੋਕ ਮੰਨਦੇ ਹਨ ਕਿ ਉਹ ਅਸਲ ਵਿੱਚ ਮੌਜੂਦ ਹਨ। ਇਸ ਸਮੇਂ ਇੱਕ ਔਰਤ ਸੁਰਖੀਆਂ ਵਿੱਚ ਹੈ, ਜਿਸ ਨੇ ਦਾਅਵਾ ਕੀਤਾ ਹੈ ਕਿ ਉਹ ਮਰੇ ਹੋਏ ਲੋਕਾਂ ਨਾਲ ਗੱਲ ਕਰਦੀ ਹੈ ਅਤੇ ਇਹ ਵੀ ਦਾਅਵਾ ਕਰਦੀ ਹੈ ਕਿ ਉਹ ਜਾਣਦੀ ਹੈ ਕਿ ਮਰਨ ਤੋਂ ਬਾਅਦ ਲੋਕ ਕਿੱਥੇ ਜਾਂਦੇ ਹਨ।
ਇਸ ਔਰਤ ਦਾ ਨਾਂ ਐਮਿਲੀ ਡੇਕਸਟਰ ਹੈ, ਜੋ ਅਮਰੀਕਾ ਦੇ ਕੈਲੀਫੋਰਨੀਆ ਦੀ ਰਹਿਣ ਵਾਲੀ ਹੈ। ਆਮ ਤੌਰ ‘ਤੇ ਲੋਕ ਸੋਚਦੇ ਹਨ ਕਿ ਮੌਤ ਤੋਂ ਬਾਅਦ ਮਨੁੱਖੀ ਆਤਮਾਵਾਂ ਕਿੱਥੇ ਜਾਂਦੀਆਂ ਹਨ ਪਰ ਕੋਸ਼ਿਸ਼ ਕਰਨ ‘ਤੇ ਵੀ ਉਨ੍ਹਾਂ ਨੂੰ ਇਸ ਸਵਾਲ ਦਾ ਜਵਾਬ ਨਹੀਂ ਮਿਲ ਪਾਉਂਦਾ ਪਰ ਐਮਿਲੀ ਦਾ ਕਹਿਣਾ ਹੈ ਕਿ ਉਸ ਕੋਲ ਇਸ ਸਵਾਲ ਦਾ ਜਵਾਬ ਹੈ। ਇੱਕ ਰਿਪੋਰਟ ਮੁਤਾਬਕ ਐਮਿਲੀ ਦਾ ਕਹਿਣਾ ਹੈ ਕਿ ਉਹ ਹਰ ਰੋਜ਼ ਮਰੇ ਹੋਏ ਲੋਕਾਂ ਨਾਲ ਗੱਲ ਕਰਦੀ ਹੈ ਅਤੇ ਉਨ੍ਹਾਂ ਹੀ ਮਰੇ ਹੋਏ ਲੋਕਾਂ ਨੇ ਉਸ ਨੂੰ ਦੱਸਿਆ ਹੈ ਕਿ ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਸ ਦੀ ਆਤਮਾ ਇਕ ਖਾਸ ਜਗ੍ਹਾ ‘ਤੇ ਜਾਂਦੀ ਹੈ।
ਰਿਪੋਰਟਾਂ ਮੁਤਾਬਕ ਐਮਿਲੀ ਨੇ ਦਾਅਵਾ ਕੀਤਾ ਕਿ ਮੌਤ ਤੋਂ ਬਾਅਦ ਇੱਕ ਵਿਅਕਤੀ ਦੀ ਆਤਮਾ 1-2 ਹਫ਼ਤਿਆਂ ਤੱਕ ਉਨ੍ਹਾਂ ਲੋਕਾਂ ਦੀਆਂ ਰੂਹਾਂ ਨਾਲ ਘੁੰਮਦੀ ਰਹਿੰਦੀ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਖਾਸ ਸਨ। ਫਿਰ ਉਸ ਆਤਮਾ ਨੂੰ ਉਸ ਥਾਂ ਜਾਣਾ ਪੈਂਦਾ ਹੈ ਜਿਥੇ ਉਸ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਤੁਸੀਂ ਨਰਕ ਦੇ ਤਸੀਹਿਆਂ ਬਾਰੇ ਸੁਣਿਆ ਹੋਵੇਗਾ। ਐਮਿਲੀ ਨੇ ਇਹ ਵੀ ਦਾਅਵਾ ਕੀਤਾ ਕਿ ਲੋਕਾਂ ਨੂੰ ਉਨ੍ਹਾਂ ਦੇ ਕਰਮਾਂ ਦਾ ਹਿਸਾਬ-ਕਿਤਾਬ ਭੁਗਤਣਾ ਪੈਂਦਾ ਹੈ। ਕਈਆਂ ਨੂੰ ਇੱਕ ਹਫ਼ਤਾ ਹੀ ਦੁੱਖ ਝੱਲਣਾ ਪੈ ਸਕਦਾ ਹੈ, ਕਈਆਂ ਨੂੰ ਇੱਕ ਸਾਲ ਅਤੇ ਕਈਆਂ ਨੂੰ 5 ਸਾਲ ਤੱਕ ਵੀ ਦੁੱਖ ਝੱਲਣੇ ਪੈ ਸਕਦੇ ਹਨ।
ਇਹ ਵੀ ਪੜ੍ਹੋ : ‘ਮਰ.ਨ’ ਮਗਰੋਂ ਜੀਅ ਉਠਿਆ ਪੁਲਿਸ ਵਾਲਾ! ਪੋਸਟਮਾਰਟਮ ਲਈ ਲਿਜਾਂਦਿਆਂ ਚੱਲਣ ਲੱਗੇ ਸਾਹ
ਐਮਿਲੀ ਨੇ ਦੱਸਿਆ ਕਿ ਤਸੀਹੇ ਝੱਲਣ ਤੋਂ ਬਾਅਦ ਆਤਮਾਵਾਂ ਮਰ ਚੁੱਕੇ ਆਪਣੇ ਅਜ਼ੀਜ਼ਾਂ ਦਾ ਮਾਰਗਦਰਸ਼ਨ ਵੀ ਕਰਦੀਆਂ ਹਨ। ਉਹ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਕੀ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਹੋਰ ਤਸੀਹੇ ਨਾ ਝੱਲਣੇ ਪੈਣ। ਐਮਿਲੀ ਦਾ ਕਹਿਣਾ ਹੈ ਕਿ ਉਸ ਨੂੰ ਬਚਪਨ ‘ਚ ਪਤਾ ਲੱਗਾ ਸੀ ਕਿ ਉਸ ‘ਚ ਅਜਿਹੀ ‘ਸ਼ਕਤੀ’ ਹੈ ਕਿ ਉਹ ਮਰੇ ਹੋਏ ਲੋਕਾਂ ਨੂੰ ਵੀ ਦੇਖ ਸਕਦੀ ਹੈ। ਉਹ ਦਾਅਵਾ ਕਰਦੀ ਹੈ ਕਿ ਉਸ ਨੇ ਆਪਣੇ ਕਈ ਮਰੇ ਹੋਏ ਰਿਸ਼ਤੇਦਾਰਾਂ ਦੀਆਂ ਆਤਮਾਵਾਂ ਨੂੰ ਦੇਖਿਆ ਅਤੇ ਉਨ੍ਹਾਂ ਨਾਲ ਗੱਲ ਵੀ ਕੀਤੀ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish