ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨੂੰ ਇਹ ਕਹਿ ਕੇ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਕਿ ਉਸ ਦੇ ਏਜੰਟ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੇ ਹਨ, ਪਰ ਓਟਾਵਾ ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਹੱਲ ਕਰੇ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।” ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਸਰਕਾਰ ਪਹਿਲਾਂ ਹੀ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸ ਕੇ ਖਾਰਜ ਕਰ ਚੁੱਕੀ ਹੈ।
ਦੱਸ ਦੇਈਏ ਕਿ ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਸ’ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚ ਭਾਰਤ ਸਰਕਾਰ ਨੇ ਏਜੰਟ ਦੀ ਸ਼ਮੂਲੀਅਤ ਦੇ ਪੁਖਤਾ ਸਬੂਤਾਂ ਦੀ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।
ਟਰੂਡੋ ਦੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਇਨ੍ਹਾਂ ਨੂੰ ‘ਬੇਤੁਕਾ’ ਤੇ ‘ਬੇਬੁਨਿਆਦ’ ਕਰਾਰ ਦਿੱਤਾ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਹਿੰਸਾ ਦੇ ਕਿਸੇ ਵੀ ਕੰਮ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ ਹਨ।
ਇਹ ਵੀ ਪੜ੍ਹੋ : ਸਾਢੇ 3 ਕੁਇੰਟਲ ਫੁੱਲਾਂ ਦਾ ਹਾਰ ਬਣਾ ਕੇ ਮੂਸੇਵਾਲਾ ਦੇ ਘਰ ਪਹੁੰਚਿਆ ਫੈਨ, ਪਿਤਾ ਬੋਲੇ- ‘ਮੇਰਾ ਪੁੱਤ ਅਮਰ ਹੋ ਗਿਆ’
ਇਸ ਦੇ ਬਾਅਦ ਭਾਰਤ ਨੇ ਕੈਨੇਡੀਆਈ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਮੁੱਖ ਦਫਤਰ ਵਿਚ ਬੁਲਾਇਆ ਤੇ ਉਨ੍ਹਾਂ ਨੂੰ 5 ਦਿਨ ਦੇ ਅੰਦਰ ਦੇਸ਼ ਛੱਡ ਕੇ ਜਾਣ ਨੂੰ ਕਿਹਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਡਿਪਲੋਮੈਟ ਦੇ ਦਖਲ ਨੂੰ ਲੈ ਕੇ ਭਾਰਤ ਦੀਆਂ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦਾ ਹੈ। ਹਰਦੀਪ ਸਿੰਘ ਨਿੱਜਰ ਦੀ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੇ ਵਿਚ 18 ਜੂਨ ਨੂੰ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…