ਭਾਰਤ ਤੋਂ ਕੈਨੇਡਾ ਸਟੂਡੈਂਟ ਵੀਜ਼ੇ ‘ਤੇ ਪੜ੍ਹਨ ਗਏ ਵਿਦਿਆਰਥੀਆਂ ਲਈ ਬੁਰੀ ਖਬਰ ਹੈ। ਰਿਪੋਰਟਾਂ ਮੁਤਾਬਕ, ਕੈਨੇਡਾ ਦੇ ਸ਼ਹਿਰ ਮਾਂਟਰੀਅਲ ਵਿਚ 3 ਨਿੱਜੀ ਕਾਲਜਾਂ ਵੱਲੋਂ ਖੁਦ ਨੂੰ ਦੀਵਾਲੀਆ ਐਲਾਨ ਦਿੱਤਾ ਹੈ, ਜਿਸ ਤੋਂ ਬਾਅਦ ਭਾਰਤ ਤੋਂ ਸਟੂਡੈਂਟ ਵੀਜ਼ੇ ‘ਤੇ ਪੜ੍ਹਨ ਗਏ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ ਹੈ।
ਰਿਪੋਰਟਾਂ ਮੁਤਾਬਕ ਕਾਲਜਾਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਦੀ ਇੱਕ ਹੰਗਾਮੀ ਬੈਠਕ ਸ਼ਹਿਰ ਲਸਾਲ ਦੇ ਮੈਕਸੀ ਪਲਾਜਾ ਵਿਚ ਕੀਤੀ ਗਈ ਅਤੇ ਬੈਠਕ ਵਿਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਬੈਠਕ ਵਿਚ ਸਾਹਮਣੇ ਆਇਆ ਕਿ ਮਾਂਟਰੀਆਲ ਸ਼ਹਿਰ ਦੇ 3 ਕਾਲਜਾਂ ਦੇ ਪ੍ਰਬੰਧਕਾਂ ਨੇ ਧੋਖਾਦੇਹੀ ਨਾਲ ਕਾਲਜ ਬੰਦ ਕਰਕੇ ਲਗਭਗ 1500 ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਗਾ ਦਿੱਤਾ ਹੈ। ਇਨ੍ਹਾਂ 1500 ਵਿਦਿਆਰਥੀਆਂ ਵਿਚੋਂ 30 ਫੀਸਦੀ ਵਿਦਿਆਰਥੀਆਂ ਦੀ ਹੁਣੇ ਹੀ ਪਹਿਲੇ ਸਮੈਸਟਰ ਦੀ ਪੜ੍ਹਾਈ ਸ਼ੁਰੂ ਹੋਈ ਹੈ ਜਦੋਂ ਕਿ 70 ਫੀਸਦੀ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ। ਇਸ ਤੋਂ ਇਲਾਵਾ ਕਾਲਜ ਪ੍ਰਬੰਧਕਾਂ ਵੱਲੋਂ ਪੰਜਾਬ ਦੇ ਨਾਲ-ਨਾਲ ਭਾਰਤ ਦੇ ਵਿਦਿਆਰਥੀਆਂ ਤੋਂ ਲਗਭਗ 60 ਲੱਖ ਕੈਨੇਡੀਅਨ ਡਾਲਰ ਫੀਸ ਵਜੋਂ ਵਸੂਲੀ ਵੀ ਜਾ ਚੁੱਕੀ ਹੈ। ਕਾਲਜ ਬੰਦ ਹੋਣ ਨਾਲ ਵਿਦਿਆਰਥੀਆਂ ਦਾ ਵੀਜ਼ਾ ਰੱਦ ਹੋਣ ਦੇ ਨਾਲ-ਨਾਲ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੀ ਟੁੱਟ ਰਿਹਾ ਹੈ।
ਇਹ ਵੀ ਪੜ੍ਹੋ : ਹਿਮਾਚਲ : ਜੇਸੀਬੀ ਲੈ ਕੇ ਲਾੜੀ ਨੂੰ ਲੈਣ ਪੁੱਜਿਆ ਲਾੜਾ, ਵੇਖਦਾ ਰਹਿ ਗਿਆ ਸਾਰਾ ਪਿੰਡ (ਦੇਖੋ ਤਸਵੀਰਾਂ)
ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਵੀ ਬਹੁਤ ਪ੍ਰੇਸ਼ਾਨ ਹਨ। ਹੁਣ ਕੋਰੋਨਾ ਮਹਾਮਾਰੀ ਦੌਰਾਨ ਸੀਮਤ ਕੰਮ, ਘੱਟ ਤਨਖਾਹ, ਮਹਿੰਗੇ ਰਿਹਾਇਸ਼ੀ ਕਮਰੇ ਤੇ ਜ਼ਿਆਦਾ ਫੀਸਾਂ ਕਾਰਨ ਉਨ੍ਹਾਂ ਦਾ ਭਵਿੱਖ ਹਨ੍ਹੇਰੇ ਵਿਚ ਹੈ। ਉਨ੍ਹਾਂ ਦੱਸਿਆ ਕਿ ਧੋਖੇ ਦੇ ਸ਼ਿਕਾਰ ਤਿੰਨ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕ ਲਈ 13 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਕਮੇਟੀ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਮਾਂਟਰੀਆਲ ਯੂਥ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਬੈਨਰ ਹੇਠ ਆਪਣੇ ਵਿਰੋਧ ਦਰਜ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਬੈਠਕ ਵਿਚ ਆਖਰੀ ਸਮੈਸਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਵਾਉਣ, ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਕਿਸੇ ਹੋਰ ਕਾਲਜ ਵਿਚ ਅਡਜਸਟ ਕਰਾਉਣ ਤੇ ਕੈਨੇਡਾ ਤੋਂ ਬਾਹਰ ਬੈਠੇ ਵਿਦਿਆਰਥੀਆਂ ਦੀ ਫੀਸ ਵਾਪਸ ਕਰਨ ਲਈ ਭਾਰਤੀ ਰਾਜਦੂਤ ਨੂੰ ਮਾਮਲੇ ਵਿਚ ਦਖਲ ਦੇਣ ਦੇ ਨਾਲ-ਨਾਲ ਇਨ੍ਹਾਂ 3 ਪ੍ਰਾਈਵੇਟ ਕਾਲਜਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਬੈਠਕ ਦੌਰਾਨ ਸਾਰੇ ਵਿਦਿਆਰਥੀਆਂ ਨੇ ਕੈਨੇਡਾ ਦੇ ਨਾਲ-ਨਾਲ ਪੰਜਾਬ ਸਣੇ ਦੇਸ਼ ਦੇ ਲੋਕਾਂ ਨੂੰ ਧੋਖੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।