ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅਧਿਕਾਰੀਆਂ ਨਾਲ ਬੈਠਕ ਵਿੱਚ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਵਿੱਚ ਕੁਝ ਬਦਲਾਅ ਕੀਤੇ ਹਨ। ਇਸ ਵਿੱਚ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਨੇ ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਕੈਪਿੰਗ ਸਿਸਟਮ ਨੂੰ ਹਟਾ ਦਿੱਤਾ ਹੈ। ਇਸ ਨਾਲ ਹੁਣ ਕਦੇ ਵੀ ਫਿਊਲ ਬੇਸਡ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਨਹੀਂ ਹੋਵੇਗੀ।
ਚੰਡੀਗੜ੍ਹ ਵਿੱਚ ਇਲੈਕਟ੍ਰਿਕ ਪਾਲਿਸੀ ਵਿੱਚ ਤੀਜੀ ਵਾਰ ਸੋਧ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸੋਧ ਕਰਕੇ ਸ਼ਹਿਰ ਵਾਸੀਆਂ ਦੇ ਨਾਲ-ਨਾਲ ਵਾਹਨ ਡੀਲਰਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਨੀਤੀ ਤਹਿਤ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਲੱਗੀ ਕੈਪਿੰਗ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਕੋਟਾ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ।
ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਹੀਕਲ ਪਾਲਿਸੀ ਤਹਿਤ ਦੋਪਹੀਆ ਵਾਹਨਾਂ ਦਾ ਕੋਟਾ ਪਹਿਲਾਂ ਹੀ ਖਤਮ ਹੋ ਚੁੱਕਾ ਹੈ। ਇਸ ਤੋਂ ਬਾਅਦ ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਤਿਉਹਾਰਾਂ ਦੌਰਾਨ ਰਾਹਤ ਦਿੰਦਿਆਂ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ 27 ਨਵੰਬਰ ਤੱਕ ਖੋਲ੍ਹ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਜੁਲਾਈ 2023 ਅਤੇ ਅਕਤੂਬਰ 2023 ਵਿੱਚ ਨੀਤੀ ਵਿੱਚ ਬਦਲਾਅ ਕੀਤੇ ਗਏ ਸਨ।
ਅਜਿਹੇ ਵਿੱਚ ਹੁਣ ਕੈਪਿੰਗ ਖਤਮ ਹੋਣ ਨਾਲ ਜੋ ਵਾਰ-ਵਾਰ ਰਜਿਸਟ੍ਰੇਸ਼ਨ ‘ਤੇ ਰੋਕ ਲਾਉਂਦੀ ਸੀ ਉਹ ਨਹੀਂ ਲੱਗੇਗੀ। ਦੱਸ ਦੇਈਏ ਕਿ ਇਸ ਵਾਰ ਇੰਜਣ ਤੋਂ ਚੱਲਣ ਵਾਲੇ ਟੂ ਵ੍ਹੀਲਰ ਦਾ ਰਜਿਸਟ੍ਰੇਸ਼ਨ ਕੋਟਾ ਪੂਰਾ ਹੋਣ ਤੋਂ ਰੋਕ ਲੱਗ ਚੁੱਕੀ ਹੈ। ਸੰਸਦ ਮੈਂਬਰ ਕਿਰਨ ਖੇਰ ਵੀ ਨੀਤੀ ਤਹਿਤ ਲਗਾਈ ਗਈ ਪਾਬੰਦੀ ਦਾ ਖੁੱਲ੍ਹ ਕੇ ਸਮਰਥਨ ਕਰ ਚੁੱਕੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਬਾਲਣ ਅਤੇ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਕੋਟਾ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਨਗਰ ਨਿਗਮ ਦੇ ਮੇਅਰ ਅਨੂਪ ਗੁਪਤਾ ਸ਼ੁਰੂ ਤੋਂ ਹੀ ਇਸ ਨੀਤੀ ਦਾ ਵਿਰੋਧ ਕਰਦੇ ਆ ਰਹੇ ਹਨ।
ਮੇਅਰ ਨੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕਹਿ ਚੁੱਕੇ ਹਨ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਈਵੀ ਨੀਤੀ ਤਹਿਤ ਕੋਈ ਕੋਟਾ ਤੈਅ ਨਹੀਂ ਹੈ। ਅਜਿਹੇ ‘ਚ ਚੰਡੀਗੜ੍ਹ ‘ਚ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਕੋਟਾ ਕਿਉਂ ਤੈਅ ਕੀਤਾ ਗਿਆ ਹੈ? ਪਤਾ ਲੱਗਾ ਹੈ ਕਿ ਪ੍ਰਸ਼ਾਸਨ ਨੇ ਪਿਛਲੇ ਸਾਲ ਇਲੈਕਟ੍ਰਿਕ ਪਾਲਿਸੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਤਹਿਤ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਲਈ ਈਂਧਨ ਨਾਲ ਚੱਲਣ ਵਾਲੇ ਵਾਹਨਾਂ ਦਾ ਕੋਟਾ ਤੈਅ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ : ਨਾਕੇ ‘ਤੇ ਪੁਲਿਸ ਵਾਲਿਆਂ ਨਾਲ ਮਾਰਕੁੱਟ, ਚੈਕਿੰਗ ਲਈ ਗੱਡੀ ਰੁਕਵਾਉਣ ‘ਤੇ ਨੌਜਵਾਨਾਂ ਨੇ ਪਾੜੀ ਵਰਦੀ
ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਿੱਚ ਕੈਪਿੰਗ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ ਪਰ ਸ਼ਹਿਰ ਵਾਸੀਆਂ ਦਾ ਇਲੈਕਟ੍ਰਿਕ ਵਾਹਨਾਂ ਵੱਲ ਝੁਕਾਅ ਵਧਾਉਣ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਵੇਲੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨ ਖਰੀਦਣ ਲਈ ਪ੍ਰੋਤਸਾਹਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫਤ ਹੈ।
ਵੀਡੀਓ ਲਈ ਕਲਿੱਕ ਕਰੋ : –