ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੇ ਗਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਪੱਖ ਵਿਚ ਹਨ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਉਹ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਕਰਨ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ ਹੈ। ਜੇਕਰ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਸਾਰੀਆਂ ਪਾਰਟੀਆਂ ਲਈ ਚੁਣੌਤੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈ ਖੁਦ JP ਨੱਡਾ ਨੂੰ ਗਠਜੋੜ ਬਾਰੇ ਕਿਹਾ ਹੈ। ਤੇ BJP ਤੇ SAD ਦੇ ਗਠਜੋੜ ‘ਤੇ ਜਲਦ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣੇ ਸ਼ੁਭਮਨ ਗਿੱਲ, ਤਰਸੇਮ ਜੱਸੜ ਕਰਨਗੇ ਵੋਟਾਂ ਦਾ ਪ੍ਰਚਾਰ
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਸ਼ਾਮ ਨੂੰ ਦਿੱਲੀ ਵਿਖੇ ਰੱਖੀ ਗਈ ਹੈ। ਉਮੀਦ ਹੈ ਕਿ ਜਲਦ ਹੀ ਮਸਲੇ ਦਾ ਹੱਲ ਨਿਕਲੇਗਾ।